Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਪੰਜਾਬ ‘ਚ ਸੁਪਨੇ ਹਕੀਕਤ ਬਣੇ

ਦੁਆਰਾ: News ਪ੍ਰਕਾਸ਼ਿਤ :Tuesday, 25 April, 2023, 05:43 PM

ਪੰਜਾਬੀ ਨੌਜਵਾਨ ਵਿਦੇਸ਼ ਜਾਣ ਦਾ ਰਾਹ ਤਿਆਗਣ ਲੱਗੇ

• ਨਵ-ਨਿਯੁਕਤ ਰੁਪਿੰਦਰਜੀਤ ਬੈਂਸ ਨੇ ਨੌਕਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 25 ਅਪਰੈਲ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ।

ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ। ਉਸਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।

ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਵਾਂ।ਉਸਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।