Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 11:51 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ : ਹਰਜੋਤ ਸਿੰਘ ਬੈਂਸ

ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ : ਹਰਜੋਤ ਸਿੰਘ ਬੈਂਸ

ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ : ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, ਸਕੂਲ, ਕਮਿਊਨਿਟੀ ਸੈਂਟਰ, ਹਸਪਤਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਕਾਰਜ ਦੇ ਨੇਪਰੇ ਚੜ੍ਹਨ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ ਵਾਰ-ਵਾਰ ਪਿੰਡ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਵੀ ਸਰਕਾਰੀ ਥਾਵਾਂ ਦੀ ਅਸਲ ਸਥਿਤੀ ਪਤਾ ਲੱਗ ਸਕੇਗੀ। ਇਸ ਨਾਲ ਵਾਰ-ਵਾਰ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਦੇ ਕੰਮ ਤੋਂ ਜਿੱਥੇ ਛੁਟਕਾਰਾ ਮਿਲੇਗਾ ਉੱਥੇ ਹੀ ਸਰਕਾਰੀ ਅਧਿਕਾਰੀਆਂ ਅਤੇ ਪੰਚਾਇਤਾਂ ਦਾ ਸਮਾਂ ਬਚੇਗਾ। ਇਸ ਦੇ ਨਾਲ ਹੀ ਗੰਦੇ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਲਈ ਨਕਸ਼ਾ ਤਿਆਰ ਅਤੇ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ ਕਿਉਂਕਿ ਇਸ ਨਾਲ ਪਿੰਡ ਦਾ ਡਿਜੀਟਲ ਲੈਵਲ ਵੀ ਪਤਾ ਲੱਗ ਜਾਵੇਗਾ ਅਤੇ ਪਿੰਡਾਂ ਦੀਆਂ ਗਲੀਆਂ ਦੀ ਲੰਬਾਈ ਵੀ ਸਹੀ ਤੌਰ ‘ਤੇ ਪਤਾ ਲੱਗ ਜਾਵੇਗੀ। ਡਿਜੀਟਲ ਸੈਟੇਲਾਈਟ ਮੈਪਿੰਗ ਰਾਹੀਂ ਪਿੰਡ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਤਿਆਰ ਕੀਤੀ ਜਾਣ ਵਾਲੇ ਕਾਰਜ ਦੇ ਅੰਦਾਜਨ ਖਰਚ ਦਾ ਸੁਖਾਲਿਆਂ ਪਤਾ ਲਗਾਇਆ ਜਾ ਸਕੇਗਾ ਅਤੇ ਪਿੰਡ ਦੇ ਹਰੇਕ ਘਰ ਅਤੇ ਗਲੀ ਦਾ ਵੀ ਨੰਬਰ ਲੱਗ ਜਾਵੇਗਾ ਅਤੇ ਘਰ ਦੇ ਮਾਲਕ ਬਾਰੇ ਵੀ ਪਤਾ ਲੱਗ ਜਾਵੇਗਾ। ਇਹ ਡਾਟਾ ਉਮਰ ਭਰ ਲਈ ਤਿਆਰ ਹੋ ਜਾਵੇਗਾ ਜਿਸ ਨੂੰ ਲੋੜ ਪੈਣ ‘ਤੇ ਅਪਡੇਟ ਵੀ ਕੀਤਾ ਜਾ ਸਕੇਗਾ।

Advertisement
Advertisement
Advertisement
Advertisement
Scroll to Top