ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਵਿਦੇਸ਼ ’ਚ ਭਾਰਤ ਦੇ ਸੰਵਿਧਾਨ ਤੇ ਰਾਖਵੇਂਕਰਨ ਖ਼ਿਲਾਫ਼ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ : ਧਨਖੜ
ਦੁਆਰਾ: Punjab Bani ਪ੍ਰਕਾਸ਼ਿਤ :Tuesday, 17 September, 2024, 09:00 AM
ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਵਿਦੇਸ਼ ’ਚ ਭਾਰਤ ਦੇ ਸੰਵਿਧਾਨ ਤੇ ਰਾਖਵੇਂਕਰਨ ਖ਼ਿਲਾਫ਼ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ : ਧਨਖੜ
ਨਵੀਂ ਦਿੱਲੀ : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਾਂਗਰਸੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਭਾਰਤ ਵਿੱਚ ਰਾਖਵੇਂਕਰਨ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਆਲੋਚਨਾ ਕੀਤੀ ਹੈ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਵਿਦੇਸ਼ ’ਚ ਭਾਰਤ ਦੇ ਸੰਵਿਧਾਨ ਤੇ ਰਾਖਵੇਂਕਰਨ ਖ਼ਿਲਾਫ਼ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ ਤੇ ਅਜਿਹੀਆਂ ਟਿੱਪਣੀਆਂ ਸੰਵਿਧਾਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ। ਪਾਰਟੀ ਦੀ ਤਰਜਮਾਨ ਸੁਪ੍ਰਿਯਾ ਸ੍ਰੀਨੇਤ ਨੇ ਕਿਹਾ ਕਿ ਉਪ ਰਾਸ਼ਟਰਪਤੀ ਦਾ ਅਹੁਦਾ ਕਿਸੇ ਸਿਆਸੀ ਪਾਰਟੀ ਦਾ ਨਹੀਂ ਹੁੰਦਾ ਹੈ. ਇਸ ਕਰ ਕੇ ਇਸ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਕਿਸੇ ਪਾਰਟੀ ਦੇ ਹੱਕ ’ਚ ਨਹੀਂ ਭੁਗਤਣਾ ਚਾਹੀਦਾ ਹੈ।