Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:32 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਨ ਦੀ ਨਿਗਰਾਨੀ ਦੇ ਪਹਿਲੇ ਦਿਨ ਹੀ ਸੂਬੇ ਵਿਚ ਆਏ 11 ਮਾਮਲੇ ਸਾਹਮਣੇ

ਪਰਾਲੀ ਸਾੜਨ ਦੀ ਨਿਗਰਾਨੀ ਦੇ ਪਹਿਲੇ ਦਿਨ ਹੀ ਸੂਬੇ ਵਿਚ ਆਏ 11 ਮਾਮਲੇ ਸਾਹਮਣੇ

ਪਰਾਲੀ ਸਾੜਨ ਦੀ ਨਿਗਰਾਨੀ ਦੇ ਪਹਿਲੇ ਦਿਨ ਹੀ ਸੂਬੇ ਵਿਚ ਆਏ 11 ਮਾਮਲੇ ਸਾਹਮਣੇ
ਪਟਿਆਲਾ : ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਫੂਕਣ ਵਾਲਿਆਂ ’ਤੇ ਰੋਕ ਲਾਉਣ ਲਈ ਚੁਕੇ ਗਏ ਕਦਮਾਂ ਦੇ ਚਲਦਿਆਂ ਪਰਾਲੀ ਸਾੜਨ ਦੀ ਨਿਗਰਾਨੀ ਦੇ ਪਹਿਲੇ ਦਿਨ ਐਤਵਾਰ ਨੂੰ ਸੂਬੇ ਵਿਚ ਪਰਾਲੀ ਫੂਕਣ ਦੇ ਕੁੱਲ 11 ਮਾਮਲੇ ਸਾਹਮਣੇ ਆਏ। ਇਨ੍ਹਾਂ ਵਿਚੋਂ ਨੌਂ ਮਾਮਲੇ ਅੰਮ੍ਰਿਤਸਰ ਅਤੇ ਇਕ-ਇਕ ਮਾਮਲਾ ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਮਿਲਿਆ। ਬੋਰਡ ਮੁਤਾਬਕ ਸੋਮਵਾਰ ਨੂੰ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਪ੍ਰਦੂਸ਼ਣ ਕੰਟਰੋਲ ਬੋਰਡ ਹਰ ਸਾਲ 15 ਸਤੰਬਰ ਤੋਂ 30 ਨਵੰਬਰ ਤੱਕ ਸੂਬੇ ਵਿਚ ਪਰਾਲੀ ਫੂਕਣ ਦੀ ਨਿਗਰਾਨੀ ਕਰਦਾ ਹੈ। ਲੰਘੇ ਸਾਲ 15 ਤੇ 16 ਸਤੰਬਰ ਨੂੰ ਦੋ ਮਾਮਲੇ ਸਾਹਮਣੇ ਆਏ ਸਨ। ਵੈਸੇ ਤਾਂ ਪੰਜਾਬ ਵਿਚ ਝੋਨੇ ਦੀ ਵਾਢੀ ਪਹਿਲੀ ਅਕਤੂਬਰ ਤੋਂ ਸ਼ੁਰੂ ਹੁੰਦੀ ਹੈ ਪਰ ਅੰਮ੍ਰਿਤਸਰ ਬੈਲਟ ਵਿਚ ਝੋਨੇ ਦੀਆਂ ਕੁਝ ਵਰਾਇਟੀਆਂ 15 ਦਿਨ ਪਹਿਲਾਂ ਬੀਜੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੀ ਵਾਢੀ ਵੀ ਪਹਿਲਾਂ ਹੀ ਹੋ ਜਾਂਦੀ ਹੈ, ਜਿਸ ਨਾਲ ਉੱਥੇ ਇਨ੍ਹੀਂ ਦਿਨੀਂ ਪਰਾਲੀ ਫੂਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸਾਲ 2022 ਵਿਚ ਪਰਾਲੀ ਫੂਕਣ ਦੇ 49,922 ਮਾਮਲੇ ਸਨ ਤਾਂ ਸਾਲ 2023 ਵਿਚ 36,663 ਮਾਮਲੇ ਸਾਹਮਣੇ ਆਏ। ਪੰਜਾਬ ਸਰਕਾਰ ਨੇ ਪਰਾਲੀ ਫੂਕਣ ਵਾਲੇ ਕਿਸਾਨਾਂ ਲਈ ਆਰਥਿਕ ਸਜ਼ਾ ਦੀ ਤਜਵੀਜ਼ ਵੀ ਕੀਤੀ ਗਈ ਹੈ। ਦੋ ਏਕੜ ਤੱਕ ਜ਼ਮੀਨ ’ਤੇ ਪਰਾਲੀ ਫੂਕਣ ’ਤੇ 2500 ਰੁਪਏ, ਦੋ ਤੋਂ ਪੰਜ ਏਕੜ ’ਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਂਦਾ ਹੈ। ਲੰਘੇ ਸਾਲ ਦਸ ਹਜ਼ਾਰ ਤੋਂ ਵੱਧ ਮਾਮਲਿਆਂ ਵਿਚ ਢਾਈ ਕਰੋੜ ਤੋਂ ਵੱਧ ਦਾ ਜੁਰਮਾਨਾ ਕੀਤਾ ਗਿਆ ਪਰ ਇਸ ਵਿਚੋਂ ਵਸੂਲੀ ਸਿਰਫ਼ 1.88 ਕਰੋੜ ਰੁਪਏ ਦੀ ਹੀ ਹੋ ਸਕੀ।

Advertisement
Advertisement
Advertisement
Advertisement
Scroll to Top