Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵੇਂ ਮੈਨੇਜਰ ਵਜੋਂ ਸਤਿੰਦਰ ਸਿੰਘ ਬਾਜਵਾ ਨੇ ਕਾਰਜਭਾਰ ਸੰਭਾਲਿਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵੇਂ ਮੈਨੇਜਰ ਵਜੋਂ ਸਤਿੰਦਰ ਸਿੰਘ ਬਾਜਵਾ ਨੇ ਕਾਰਜਭਾਰ ਸੰਭਾਲਿਆ

ਪਟਿਆਲਾ 28 ਅਪ੍ਰੈਲ –
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵੇਂ ਮੈਨੇਜਰ ਵਜੋਂ ਸਤਿੰਦਰ ਸਿੰਘ ਬਾਜਵਾ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਮੈਨੇਜਰ ਸਤਿੰਦਰ ਸਿੰਘ ਬਾਜਵਾ ਦਾ ਬਤੌਰ ਮੈਨੇਜਰ ਅਹੁਦਾ ਸੰਭਾਲਣ ਮੌਕੇ ਗੁਰਦੁਆਰਾ ਪ੍ਰਬੰਧਕੀ ਸਟਾਫ ਵੱਲੋਂ ਜੀ ਆਇਆ ਆਖਿਆ ਗਿਆ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਭਾਗ ਸਿੰਘ, ਇੰਦਰਜੀਤ ਸਿੰਘ ਗਿੱਲ ਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ। ਇਸ ਮੌਕੇ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਰੱਖਣ ਤੇ ਬੇਹਤਰ ਬਣਾ ਕੇ ਰੱਖਣ ਲਈ ਆਪਣਾ ਸਹਿਯੋਗ ਦੇਣਗੇ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਬਤੌਰ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਦੇ ਤਬਾਦਲੇ ਤੋਂ ਬਾਅਦ ਸਤਿੰਦਰ ਸੰਘ ਬਾਜਵਾ ਦੀ ਇਹ ਨਿਯੁਕਤੀ ਹੋਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਆਦਿ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।।

Advertisement
Advertisement
Advertisement
Advertisement
Scroll to Top