Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਕੇਜਰੀਵਾਲ ਦੀ ਗੱਦੀ ਦਾ ਵਾਰਸ ਚੁਣਨ ਲਈ ਮੀਟਿੰਗਾਂ ਦਾ ਦੌਰ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Monday, 16 September, 2024, 03:33 PM

ਕੇਜਰੀਵਾਲ ਦੀ ਗੱਦੀ ਦਾ ਵਾਰਸ ਚੁਣਨ ਲਈ ਮੀਟਿੰਗਾਂ ਦਾ ਦੌਰ ਜਾਰੀ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਚਨਚੇਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਉਨ੍ਹਾਂ ਦਾ ਜਾਨਸ਼ੀਨ ਚੁਣਨ ਲਈ ਸੋਮਵਾਰ ਨੂੰ ਪਾਰਟੀ ਵਿਚ ਵਿਚਾਰ-ਵਟਾਂਦਰਿਆਂ ਅਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਸੋਮਵਾਰ ਸ਼ਾਮ ਨੂੰ ‘ਆਪ’ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਵੀ ਤੈਅ ਕੀਤੀ ਗਈ ਹੈ।ਅੱਜ ਸਵੇਰ ਸਮੇਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਇਥੇ ਸਥਿਤ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਉਤੇ ਪੁੱਜੇ ਅਤੇ ਦੋਵੇਂ ਆਗੂਆਂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਸੰਭਾਵਿਤ ਨਾਵਾਂ ਬਾਰੇ ਵਿਚਾਰ-ਚਰਚਾ ਕੀਤੀ। ਕੇਜਰੀਵਾਲ ਦਾ ਜਾਨਸ਼ੀਨ ਬਣਨ ਦੇ ਸੰਭਾਵਿਤ ਉਮੀਦਵਾਰਾਂ ਵਿਚ ਦਿੱਲੀ ਦੇ ਮੰਤਰੀਆਂ ਆਤਿਸ਼ੀ, ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ ਤੇ ਰਾਖਵੇਂ ਵਰਗਾਂ ਦੇ ਕੁਝ ਵਿਧਾਇਕਾਂ ਅਤੇ ਦਿੱਲੀ ਵਿਧਾਨ ਸਭਾ ਦੀ ਸਪੀਕਰ ਰਾਖੀ ਬਿਰਲਾ ਤੇ ਕੇਜਰੀਵਾਲ ਦੀ ਪਤਨੀ ਸੁਨੀਤਾ ਆਦਿ ਦੇ ਨਾਂ ਲਏ ਜਾ ਰਹੇ ਹਨ।