ਖੇਤੀਬਾੜੀ ਵਿਭਾਗ ਨੇ ਪਿੰਡ ਮੰਡੋਲੀ ਅਤੇ ਕੋਟਲਾ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ

ਖੇਤੀਬਾੜੀ ਵਿਭਾਗ ਨੇ ਪਿੰਡ ਮੰਡੋਲੀ ਅਤੇ ਕੋਟਲਾ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ, 16 ਸਤੰਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਮੰਡੋਲੀ ਬਲਾਕ ਘਨੌਰ ਅਤੇ ਪਿੰਡ ਕੋਟਲਾ ਬਲਾਕ ਰਾਜਪੁਰਾ ਵਿਖੇ ਸਾਉਣੀ 2024 ਦੌਰਾਨ ਪਰਾਲੀ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਰਾਜ ਪੱਧਰ ਤੇ ਬਣਾਏ ਗਏ ਐਕਸ਼ਨ ਪਲਾਨ ਅਨੁਸਾਰ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਦੇ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਐਕਸ਼ਨ ਪਲਾਨ ਮੁਤਾਬਿਕ ਵਾਲ ਪੇਂਟਿੰਗਜ਼, ਆਸ਼ਾਂ ਵਰਕਰ, ਨੁੱਕੜ ਨਾਟਕਾਂ, ਮੋਬਾਇਲ ਵੈਨਾਂ ਅਤੇ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਕਿਸਾਨਾਂ ਨੂੰ ਪਰਾਲੀ ਰਾਹੀਂ ਜ਼ਮੀਨੀ ਜੈਵਿਕ ਕਾਰਬਨ ਵਧਾਉਣ ਲਈ ਅਤੇ ਇਸ ਤੋਂ ਤਿਆਰ ਹੋਣ ਵਾਲੀਆਂ ਵਸਤੂਆਂ ਸਬੰਧੀ ਡਾ. ਨੀਤੂ ਰਾਣੀ, ਡਾ. ਅਨੁਰਾਗ ਅੱਤਰੀ ਅਤੇ ਏ.ਈ.ਓ ਮਨਪ੍ਰੀਤ ਸਿੰਘ, ਸੰਜੀਵ ਕੁਮਾਰ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ । ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਵਿਚ ਉਪਲਬੱਧ ਮਸ਼ੀਨਾਂ ਪਿੰਡ ਪੱਧਰ ’ਤੇ ਉਪਲਬੱਧ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ ਅਤੇ ਪਰਾਲੀ ਵਾਲੇ ਖੇਤਾਂ ਵਿਚ ਸਿਉਂਕ, ਚੂਹੇ ਅਤੇ ਸੁੰਡੀ ਦੇ ਹਮਲੇ ਦੇ ਬਚਾਅ ਲਈ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 17.09.2024 ਨੂੰ ਪਿੰਡ ਚਲੇਲਾ ਬਲਾਕ ਪਟਿਆਲਾ ਅਤੇ ਮਿਤੀ 18.09.2024 ਨੂੰ ਪਿੰਡ ਕਾਮੀ ਖੁਰਦ ਬਲਾਕ ਘਨੌਰ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ । ਇਹਨਾਂ ਕੈਂਪਾਂ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਜਰਨੈਲ ਸਿੰਘ, ਹਰਨੇਕ ਸਿੰਘ, ਗੁਰਦੀਪ ਸਿੰਘ, ਬਲਦੇਵ ਸਿੰਘ, ਗੁਰਸੇਵਕ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ, ਸੁਰਜਨ ਸਿੰਘ ਸਮੇਤ ਲਗਭਗ 80 ਕਿਸਾਨਾਂ ਨੇ ਭਾਗ ਲਿਆ ।
