ਜਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਨੈਸਲੇ ਕੰਪਨੀ ਦਾ ਮਾਰਕਾ ਲੱਗੇ ਦੇਸੀ ਘਿਓ ਦੇ ਭਰੇ ਸੈਂਪਲ :ਜਿਲਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ
ਜਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਨੈਸਲੇ ਕੰਪਨੀ ਦਾ ਮਾਰਕਾ ਲੱਗੇ ਦੇਸੀ ਘਿਓ ਦੇ ਭਰੇ ਸੈਂਪਲ :ਜਿਲਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ
ਪਟਿਆਲਾ : ਪੰਜਾਬ ਸਰਕਾਰ ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਜਿਲਾ ਸਿਹਤ ਵਿਭਾਗ ਵੱਲੋਂ ਸਮੇਂ ਸਮਂੇ ਤੇ ਮਿਲਾਵਟੀ ਵਸਤਾਂ ਵੇਚਣ ਵਾਲਿਆ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ।iੲਸੇ ਕੜੀ ਤਹਿਤ ਜਿਲਾ ਸਿਹਤ ਵਿਭਾਗ ਦੀ ਟੀਮ ਵੱਲੋਂ ਨਾਭਾ ਸ਼ਹਿਰ ਵਿੱਚ ਵਿਕ ਰਹੇ ਨੈਸਲੇ ਕੰਪਨੀ ਦਾ ਮਾਰਕਾ ਲਗਾ ਕੇ ਵੇਚੇ ਜਾ ਰਹੇ ਦੇਸੀ ਘਿਉ ਦੇ ਸੈਂਪਲ ਲਏ ਗਏ ।ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਕੋਤਵਾਲੀ ਨਾਭਾ ਵੱਲੋਂ ਨਾਭਾ ਵਿੱਚ ਨੈਸਲੇ ਕੰਪਨੀ ਦੇ ਮਾਰਕੇ ਵਾਲਾ ਘਿਉ ਵੇਚੇ ਜਾਣ ਵਾਲੀ ਗੱਡੀ ਫੜਣ ਸਬੰਧੀ ਪੱਤਰ ਪ੍ਰਾਪਤ ਹੋਇਆ ਜਿਸ ਉਪਰੰਤ ਜਿਲਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਜਸਵਿੰਦਰ ਸਿੰਘ ਫੂਡ ਸੇਫਟੀ ਅਫਸਰ ਅਤੇ ਰਾਜ ਕੁਮਾਰ ਦਰਜਾ ਚਾਰ ਦੀ ਟੀਮ ਬਣਾ ਕੇ ਸਬੰਧਿਤ ਗੱਡੀ ਵਿੱਚ ਮੋਜੂਦ ਘਿਉ ਦੇ ਸੈਂਪਲ ਲਏ ਗਏ ਅਤੇ ਜਾਂਚ ਲਈ ਲੈਬਾਰਟਰੀ ਵਿੱਚ ਭੇਜ ਦਿੱਤੇ ਗਏ ਹਨ। ਜਾਂਚ ਰਿਪੋਰਟ ਆਉਣ ਉਰੰਤ ਸਬੰਧਿਤ ਧਿਰ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖਾਧ ਪਦਾਰਥ ਬਣਾਉਣ ਅਤੇ ਵਿਕਰੀ ਸਮੇਂ ਨਿੱਜੀ ਸਾਫ ਸਫਾਈ ,ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਂਵਾ ਦੀ ਸਾਫ ਸਫਾਈ ਅਤੇ ਖਾਧ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਿਆ ਜਾਵੇ।ਉਨ੍ਹਾਂ ਜਿਲ੍ਹੇ ਅਧੀਨ ਆਉਂਦੇ ਸਾਰੇ ਮਿਠਾਈਆਂ, ਬੇਕਰੀ, ਹੋਟਲ, ਢਾਬੇ ਵਾਲਿਆਂ ਆਦਿ ਖਾਧ ਪਦਾਰਥਾਂ ਦਾ ਉਤਪਾਦ ਅਤੇ ਵਿਕਰੀ ਕਰਨ ਵਾਲਿਆਂ ਨੂੰ ਆਪਣੀ ਰਜਿਸ਼ਟਰੇਸ਼ਨ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਕਰਵਾਉਣ ਦੀ ਅਪੀਲ ਵੀ ਕੀਤੀ। ਸਬ-ਸਟੈਂਡਰਡ ਅਤੇ ਮਿਲਾਵਟੀ ਖਾਧ ਪਦਾਰਥ ਵੇਚਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।