Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:46 am

+91 90915 01313 , +91 90916 01313

punjabbanni@gmail.com
punjabbani@yahoo.com

ਕੁਲਵੰਤ ਸਿੰਘ ਰਾਉਂਕੇ ਨੇ ਦਿੱਤੀ ਆਪਣੇ ਖਿਲਾਫ ਦੂਜੀ ਵਾਰ ਲਗਾਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ

ਕੁਲਵੰਤ ਸਿੰਘ ਰਾਉਂਕੇ ਨੇ ਦਿੱਤੀ ਆਪਣੇ ਖਿਲਾਫ ਦੂਜੀ ਵਾਰ ਲਗਾਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ

ਕੁਲਵੰਤ ਸਿੰਘ ਰਾਉਂਕੇ ਨੇ ਦਿੱਤੀ ਆਪਣੇ ਖਿਲਾਫ ਦੂਜੀ ਵਾਰ ਲਗਾਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ
ਅਸਾਮ : ਭਾਰਤ ਦੇਸ਼ ਦੇ ਅਸਾਮ ਵਿਚ ਬਣੀ ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਦੇ ਤਹਿਤ ਬੰਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਕੁਲਵੰਤ ਸਿੰਘ ਰਾਉਂਕੇ ਨੇ ਆਪਣੇ ਖਿਲਾਫ ਦੂਜੀ ਵਾਰ ਲਗਾਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।ਹਾਈਕੋਰਟ ਨੇ ਰਾਉਂਕੇ ਦੀ ਪਟੀਸ਼ਨ ‘ਤੇ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ।ਰਾਉਂਕੇ ਨੇ ਪਟੀਸ਼ਨ ਵਿਚ ਆਖਿਆ ਹੈ ਕਿ ਦੂਜੀ ਵਾਰ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਠੋਸ ਆਧਾਰ ਦੇ ਸਿਰਫ਼ ਸਿਆਸੀ ਕਾਰਨਾਂ ਕਰਕੇ ਹੀ ਉਸ ‘ਤੇ ਐਨਐਸਏ ਲਗਾ ਦਿੱਤਾ ਹੈ, ਇਸ ਨੂੰ ਰੱਦ ਕੀਤਾ ਜਾਵੇ। ਦੱਸ ਦੇਈਏ ਕਿ ਕੁਲਵੰਤ ਸਿੰਘ ਰਾਉਂਕੇ ਨੇ ਪਿਛਲੇ ਸਾਲ ਜਦੋਂ ਉਨ੍ਹਾਂ ‘ਤੇ ਮਾਰਚ 2023 ਵਿੱਚ ਐਨਐਸਏ ਲਗਾਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ, ਓਦੋਂ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਉੱਤੇ ਲਗਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਸੀ। ਇਹ ਪਟੀਸ਼ਨ ਫਿਲਹਾਲ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।ਪਿਛਲਾ ਐਨਐਸਏ ਇਸ ਸਾਲ ਮਾਰਚ ਵਿੱਚ ਖ਼ਤਮ ਹੋ ਗਿਆ ਸੀ, ਪਰ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਡੀਐਮ ਰਾਹੀਂ ਹੁਣ ਉਸ ਉੱਤੇ ਇੱਕ ਵਾਰ ਫਿਰ ਐਨ.ਐਸ.ਏ ਲਗਾ ਦਿੱਤਾ ਹੈ। ਰਾਉਂਕੇ ਦਾ ਕਹਿਣਾ ਹੈ ਕਿ ਦੂਜੀ ਵਾਰ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਠੋਸ ਆਧਾਰ ਦੇ ਸਿਰਫ਼ ਸਿਆਸੀ ਕਾਰਨਾਂ ਕਰਕੇ ਹੀ ਉਸ ‘ਤੇ ਐਨਐਸਏ ਲਗਾ ਦਿੱਤਾ ਹੈ ਕਿਉਂਕਿ ਸਰਕਾਰ ਨਹੀਂ ਚਾਹੁੰਦੀ ਕਿ ਉਹ ਜੇਲ੍ਹ ਤੋਂ ਬਾਹਰ ਆਵੇ। ਰਾਉਂਕੇ ਦਾ ਕਹਿਣਾ ਹੈ ਕਿ ਮੇਰੇ ‘ਤੇ ਲਗਾਇਆ ਗਿਆ ਪੂਰੀ ਤਰ੍ਹਾਂ ਗਲਤ ਹੈ ਅਤੇ ਇਸ ਨੂੰ ਰੱਦ ਕੀਤਾ ਜਾਵੇ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਸਮੇਤ ਦਲਜੀਤ ਕਲਸੀ ਅਤੇ ਗੁਰਮੀਤ ਸਿੰਘ ਬੁੱਕਣਵਾਲਾ ਦੇ ਵੀ ਦੂਜੀ ਵਾਰ ਉਨ੍ਹਾਂ ‘ਤੇ ਲਗਾਏ ਗਏ ਐੱਨਐੱਸਏ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ।

Advertisement
Advertisement
Advertisement
Advertisement
Scroll to Top