Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 5:30 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨੀ ਪੱਧਰ 'ਤੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਕਰਾਂਗੇ ਤਰਕਸੰਗਤ: ਲਾਲਜੀਤ ਸਿੰਘ ਭੁੱਲਰ

ਜ਼ਮੀਨੀ ਪੱਧਰ 'ਤੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਕਰਾਂਗੇ ਤਰਕਸੰਗਤ: ਲਾਲਜੀਤ ਸਿੰਘ ਭੁੱਲਰ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਵਿੱਤ ਕਮਿਸ਼ਨਰ ਅਤੇ ਡਾਇਰੈਕਟਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਮੂਹ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਦੇ ਨਿਰਦੇਸ਼

ਚੰਡੀਗੜ੍ਹ, 5 ਜੂਨ:

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿਭਾਗ ਵਿੱਚ ਹੇਠਲੇ ਪੱਧਰ ਤੱਕ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਲਈ ਛੇਤੀ ਹੀ ਸਟਾਫ਼ ਨੂੰ ਤਰਕਸੰਗਤ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਸਟਾਫ਼ ਵਾਧੂ ਗਿਣਤੀ ਵਿੱਚ ਤੈਨਾਤ ਹੈ ਅਤੇ ਕਈ ਜ਼ਿਲ੍ਹੇ ਸਟਾਫ਼ ਦੀ ਕਮੀ ਕਰਕੇ ਆਪਣਾ ਕੰਮ ਸਮਾਂਬੱਧ ਤਰੀਕੇ ਨਾਲ ਨਹੀਂ ਕਰ ਪਾ ਰਹੇ।

ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਵਿੱਤ ਕਮਿਸ਼ਨਰ ਸ੍ਰੀ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਸ. ਗੁਰਪ੍ਰੀਤ ਸਿੰਘ ਖਹਿਰਾ ਨੂੰ ਹਦਾਇਤ ਕੀਤੀ ਹੈ ਕਿ ਉਹ ਦੋ ਦਿਨਾਂ ਦੇ ਅੰਦਰ-ਅੰਦਰ ਤੁਰੰਤ ਸਮੂਹ ਵਿੰਗਾਂ ਦੇ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਤਾਂ ਜੋ ਸਾਰੇ ਜ਼ਿਲ੍ਹਿਆਂ ਵਿੱਚ ਸਟਾਫ਼ ਨੂੰ ਲੋੜੀਂਦੀ ਗਿਣਤੀ ਵਿੱਚ ਭੇਜਿਆ ਜਾ ਸਕੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁੱਲ 153 ਬਲਾਕਾਂ ਵਿੱਚ ਰੈਗੂਲਰ 73 ਬੀ.ਡੀ.ਪੀ.ਓਜ਼ ਕੰਮ ਕਰ ਰਹੇ ਹਨ ਜਦ ਕਿ ਬੀ.ਡੀ.ਪੀ.ਓ. ਦੀਆਂ 80 ਆਸਾਮੀਆਂ ਖ਼ਾਲੀ ਹਨ। ਇਸੇ ਤਰ੍ਹਾਂ 97 ਬਲਾਕਾਂ ਵਿੱਚ ਕੋਈ ਵੀ ਸੀਨੀਅਰ ਸਹਾਇਕ (ਲੇਖਾ) ਤੈਨਾਤ ਨਹੀਂ ਹੈ।

ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਤੋਂ ਕਈ-ਕਈ ਵਰ੍ਹਿਆਂ ਤੋਂ ਇੱਕੋ ਜ਼ਿਲ੍ਹੇ ਵਿੱਚ ਬੈਠੇ ਡੀ.ਡੀ.ਪੀ.ਓਜ਼ ਅਤੇ ਬੀ.ਡੀ.ਪੀ.ਓਜ਼ ਦੀਆਂ ਸੂਚੀਆਂ ਵੀ ਮੰਗੀਆਂ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਬੀ.ਡੀ.ਪੀ.ਓਜ਼ ਦੀਆਂ ਸਿੱਧੀਆਂ ਅਤੇ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਖ਼ਾਲੀ ਆਸਾਮੀਆਂ ਦੀ ਗਿਣਤੀ ਮੁਹੱਈਆ ਕਰਵਾਉਣ ਅਤੇ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਭਰਨ ਲਈ ਚਾਰਾਜੋਈ ਕਰਨ ਲਈ ਵੀ ਕਿਹਾ ਗਿਆ ਹੈ।

Advertisement
Advertisement
Advertisement
Advertisement
Scroll to Top