Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:26 am

+91 90915 01313 , +91 90916 01313

punjabbanni@gmail.com
punjabbani@yahoo.com

ਅਰਬਨ ਅਸਟੇਟ, ਫੇਜ-2 ਦੀਆਂ ਟੁੱਟੀਆਂ ਸੜ੍ਹਕਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਜਾਰੀ-ਮਨੀਸ਼ਾ ਰਾਣਾ

ਅਰਬਨ ਅਸਟੇਟ, ਫੇਜ-2 ਦੀਆਂ ਟੁੱਟੀਆਂ ਸੜ੍ਹਕਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਜਾਰੀ-ਮਨੀਸ਼ਾ ਰਾਣਾ

ਅਰਬਨ ਅਸਟੇਟ, ਫੇਜ-2 ਦੀਆਂ ਟੁੱਟੀਆਂ ਸੜ੍ਹਕਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਜਾਰੀ-ਮਨੀਸ਼ਾ ਰਾਣਾ
-ਕਿਹਾ, 29 ਲੱਖ ਰੁਪਏ ਦੀ ਲਾਗਤ ਨਾਲ ਸੜ੍ਹਕਾਂ ਦੀ ਮੁਰੰਮਤ ਨਾਲ ਦੂਰ ਹੋਣਗੀਆਂ ਅਰਬਨ ਅਸਟੇਟ ਵਾਸੀਆਂ ਦੀਆਂ ਦਿੱਕਤਾਂ
ਪਟਿਆਲਾ, 14 ਅਕਤੂਬਰ : ਪਟਿਆਲਾ ਸ਼ਹਿਰੀ ਯੋਜਨਬੰਦੀ ਤੇ ਵਿਕਾਸ ਅਥਾਰਟੀ ਪੀ.ਡੀ.ਏ. ਵੱਲੋਂ ਪਟਿਆਲਾ ਸ਼ਹਿਰ ਵਿਖੇ ਅਰਬਨ ਅਸਟੇਟ, ਫੇਜ-2 ਵਿੱਚ ਟੁੱਟੀਆਂ ਪਈਆਂ ਸੜ੍ਹਕਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪੀਡੀਏ, ਪਟਿਆਲਾ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਅਰਬਨ ਅਸਟੇਟ, ਫੇਜ-2, ਪਾਰਟ-1 ਅਤੇ ਪਾਰਟ-2 ਵਿਖੇ ਸੜਕਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੜ੍ਹਕਾਂ ਦੀ ਮੁਰੰਮਤ ਦਾ ਇਹ ਸਾਰਾ ਕੰਮ ਤਕਰੀਬਨ 29 ਲੱਖ ਰੁਪਏ ਦੀ ਲਾਗਤ ਨਾਲ ਅਤੇ ਇਹ ਕੰਮ ਕੁਝ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ । ਮਨੀਸ਼ਾ ਰਾਣਾ ਨੇ ਦੱਸਿਆ ਕਿ ਅਰਬਨ ਅਸਟੇਟ ਵਾਸੀਆਂ ਨੂੰ ਇਨ੍ਹਾਂ ਟੁੱਟੀਆਂ ਸੜ੍ਹਕਾਂ ਹੋਣ ਕਰਕੇ ਆ ਰਹੀਆਂ ਦਿੱਕਤਾਂ ਦੂਰ ਕਰਨ ਲਈ ਇਨ੍ਹਾਂ ਸੜ੍ਹਕਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਪੀਡੀਏ, ਪਟਿਆਲਾ ਦੇ ਮੰਡਲ ਇੰਜੀਨੀਅਰ, ਪਰਮਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਆਏ ਹੜ੍ਹਾਂ ਕਾਰਨ ਅਰਬਨ ਅਸਟੇਟ, ਫੇਜ-2, ਪਾਰਟ 1 ਅਤੇ ਪਾਰਟ 2 ਦੀਆਂ ਖਰਾਬ ਹੋਈਆਂ ਸੜ੍ਹਕਾਂ ਜਲਦੀ ਹੀ ਮੁਕੰਮਲ ਹੋ ਜਾਵੇਗਾ।

Advertisement
Advertisement
Advertisement
Advertisement
Scroll to Top