Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:37 am

+91 90915 01313 , +91 90916 01313

punjabbanni@gmail.com
punjabbani@yahoo.com

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ : ਮਲਵਿੰਦਰ ਕੰਗ

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ : ਮਲਵਿੰਦਰ ਕੰਗ

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ : ਮਲਵਿੰਦਰ ਕੰਗ
ਚੰਡੀਗੜ੍ਹ, 14 ਅਕਤੂਬਰ : ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪੰਚਾਇਤੀ ਚੋਣਾਂ ਰੱਦ ਕਰਨ ਦੇ ਬਿਆਨ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ।ਕੰਗ ਨੇ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ। ਇਹ ਲੋਕ ਸਾਡੇ ਨੇਤਾਵਾਂ ਅਤੇ ਉਮੀਦਵਾਰਾਂ ‘ਤੇ ਗੋਲੀਆਂ ਚਲਾ ਰਹੇ ਹਨ ਅਤੇ ਸਾਡੇ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਰਹੇ ਹਨ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਚੋਣ ਵਿੱਚ ਕਾਫੀ ਪਿੱਛੇ ਹੈ। ਪਿੰਡਾਂ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਪੁਛ ਨਹੀਂ ਰਹੇ ਕਿਉਂਕਿ ਉਹ ਇਨ੍ਹਾਂ ਲੋਕਾਂ ਦੀ ਹਰਕਤਾਂ ਦੇਖ ਚੁੱਕੇ ਹਨ। ਇਸ ਵਾਰ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਸਰਪੰਚ ਬਣਾਉਣ ਦਾ ਫੈਸਲਾ ਕੀਤਾ ਹੈ। ਲੋਕ ਮਾਨ ਸਰਕਾਰ ਦਾ ਸਾਥ ਦੇ ਕੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ। ਜਿਸ ਕਾਰਨ ਅਕਾਲੀ ਦਲ ਅਤੇ ਕਾਂਗਰਸੀ ਆਗੂ ਘਬਰਾਏ ਹੋਏ ਹਨ। ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਮੇਂ ਪੰਚਾਇਤਾਂ ਵੇਚੀਆਂ ਜਾਂਦੀਆਂ ਸੀ ਅਤੇ ਚੋਣਾਂ ਵਿੱਚ ਵੱਡੇ ਪੱਧਰ ’ਤੇ ਗੁੰਡਾਗਰਦੀ ਹੰਦੀ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਕਲਚਰ ਨੂੰ ਖਤਮ ਕਰਕੇ ਚੋਣਾਂ ਨੂੰ ਹੋਰ ਪਾਰਦਰਸ਼ੀ ਬਣਾਇਆ ਹੈ। ਇਸ ਲਈ ਸਾਡੀ ਸਰਕਾਰ ਨੇ ਫੈਸਲਾ ਕੀਤਾ ਕਿ ਸਰਪੰਚ ਪਿੰਡ ਦਾ ਹੀ ਹੋਣਾ ਚਾਹੀਦਾ ਹੈ ਨਾ ਕਿ ਕਿਸੇ ਪਾਰਟੀ ਦਾ। ਇਸ ਗੱਲ ਤੋਂ ਕਾਂਗਰਸੀ ਅਤੇ ਅਕਾਲੀ ਆਗੂ ਖਿੱਝੇ ਹੋਏ ਹਨ ਅਤੇ ਪ੍ਰਤਾਪ ਬਾਜਵਾ ਨੇ ਇਹ ਸਾਬਤ ਕਰ ਦਿੱਤਾ ਹੈ।

Advertisement
Advertisement
Advertisement
Advertisement
Scroll to Top