Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:34 am

+91 90915 01313 , +91 90916 01313

punjabbanni@gmail.com
punjabbani@yahoo.com

ਡੀ.ਸੀ ਸੰਦੀਪ ਰਿਸ਼ੀ ਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ

ਡੀ.ਸੀ ਸੰਦੀਪ ਰਿਸ਼ੀ ਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ

‘ਗ੍ਰਾਮ ਪੰਚਾਇਤ ਚੋਣਾਂ-2024’
ਡੀ.ਸੀ ਸੰਦੀਪ ਰਿਸ਼ੀ ਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ
ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਰਵਾਨਾ, 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ
ਸੰਗਰੂਰ, 14 ਅਕਤੂਬਰ : ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਵਾਸੀਆਂ ਨੂੰ ਗ੍ਰਾਮ ਪੰਚਾਇਤ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਦੇ ਹੋਏ ਆਪਣੀ ਵੋਟ ਜ਼ਰੂਰ ਪਾਉਣ ਦੀ ਅਪੀਲ ਕੀਤੀ ਹੈ । ਜ਼ਿਲ੍ਹਾ ਚੋਣਕਾਰ ਅਫ਼ਸਰ ਸੰਦੀਪ ਰਿਸ਼ੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਚੋਣਾਂ ਦੇ ਸਮੁੱਚੇ ਅਮਲ ਨੂੰ ਪਾਰਦਰਸ਼ੀ ਪ੍ਰਣਾਲੀ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਵਿਆਪਕ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਅੱਜ ਚੋਣ ਸਮੱਗਰੀ ਸਮੇਤ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ ਹਨ । ਜ਼ਿਲ੍ਹਾ ਚੋਣਕਾਰ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਚੋਣਾਂ ਨੂੰ ਮੁੱਖ ਰਖਦਿਆਂ 15 ਅਕਤੂਬਰ ਦਿਨ ਮੰਗਲਵਾਰ ਨੂੰ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ ਤਾਂ ਜੋ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ । ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ 5478 ਅਧਿਕਾਰੀ ਤੇ ਕਰਮਚਾਰੀ ਚੋਣ ਅਮਲੇ ਵਜੋਂ ਸੇਵਾਵਾਂ ਨਿਭਾਉਣਗੇ। ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੁੱਲ 787 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 2718 ਉਮੀਦਵਾਰ ਪੰਚ ਦੇ ਅਹੁਦੇ ਲਈ ਅਤੇ 1044 ਉਮੀਦਵਾਰ ਸਰਪੰਚ ਦੇ ਅਹੁਦੇ ਲਈ ਚੋਣ ਮੈਦਾਨ ਵਿੱਚ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 38 ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਪ੍ਰਕਿਰਿਆ ਨੇਪਰੇ ਚੜ੍ਹ ਚੁੱਕੀ ਹੈ ।

Advertisement
Advertisement
Advertisement
Advertisement
Scroll to Top