Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਵੱਲੋਂ ਸਾਲ 2022 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

ਭਾਸ਼ਾ ਵਿਭਾਗ ਵੱਲੋਂ ਸਾਲ 2022 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

ਭਾਸ਼ਾ ਵਿਭਾਗ ਵੱਲੋਂ ਸਾਲ 2022 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ
ਪਟਿਆਲਾ 14 ਅਕਤੂਬਰ : ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ ਵੱਲੋਂ ਸਾਲ 2022 ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ 2021 ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ ਦੇ ਨਾਲ-ਨਾਲ ਇਕ ਪਲੇਕ ਅਤੇ ਸ਼ਾਲ ਭੇਂਟ ਕੀਤੀ ਜਾਵੇਗੀ । ਸਾਲ 2022 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਗਿਆਨੀ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ) ਵਿਜੇ ਵਿਵੇਕ ਦੀ ਪੁਸਤਕ ‘ਛਿਣ ਭੰਗਰ ਵੀ ਕਾਲਾਤੀਤ ਵੀ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ) ਅਰਵਿੰਦਰ ਕੌਰ ਧਾਲੀਵਾਲ ਦੀ ਪੁਸਤਕ ‘ਝਾਂਜਰਾਂ ਵਾਲੇ ਪੈਰ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ) ਜਗਤਾਰਜੀਤ ਸਿੰਘ ਦੀ ਪੁਸਤਕ ‘ਚਿੱਤਰਕਾਰੀ ਵਿੱਚ ਗੁਰੂ ਨਾਨਕ’ ਨੂੰ, ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ ਟੀਕਾਕਾਰੀ/ਕੋਸ਼ਕਾਰੀ) ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਉੱਡਣਾ ਬਾਜ਼’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਡਾ. ਮਨਜੀਤ ਕੌਰ ਅਜ਼ਾਦ ਦੀ ਪੁਸਤਕ ‘ਵਿਸ਼ਵ ਸੱਭਿਆਚਾਰ ਬਨਾਮ ਸਥਾਨਕ ਸੱਭਿਆਚਾਰ’ ਨੂੰ, ਪ੍ਰਿੰਸੀਪਲ ਤੇਜਾ ਸਿੰਘ ਪੁਰਸਕਾਰ (ਸੰਪਾਦਨ) ਡਾ. ਜੇ.ਬੀ. ਸੇਖੋਂ ਦੀ ਪੁਸਤਕ ‘ਚੌਥਾ ਪਹਿਰ’ ਨੂੰ, ਡਾ. ਐੱਮ.ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ) ਡਾ. ਵਿਦਵਾਨ ਸਿੰਘ ਸੋਨੀ ਦੀ ਪੁਸਤਕ ‘ਦਿਲਚਸਪ ਕਹਾਣੀ ਧਰਤੀ-ਅੰਬਰ ਦੀ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਸੁਦਰਸ਼ਨ ਗਾਸੋ ਦੀ ਪੁਸਤਕ ‘ਕਿੰਨਾ ਸੋਹਣਾ ਅੰਬਰ ਲਗਦੈ’ ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਭਜਨਬੀਰ ਸਿੰਘ ਦੀ ਪੁਸਤਕ ‘ਮੋਇਆ ਦਾ ਰਾਹ’ ਨੂੰ ਅਤੇ ਈਸ਼ਵਰ ਚੰਦਰ ਨੰਦਾ (ਨਾਟਕ/ਇਕਾਂਗੀ) ਕੇਵਲ ਧਾਲੀਵਾਲ ਦੀ ਪੁਸਤਕ ‘ਗੜੀ ਚਮਕੌਰ ਦੀ’ ਨੂੰ ਪ੍ਰਦਾਨ ਕੀਤੇ ਜਾਵੇਗਾ । ਦੱਸਣਯੋਗ ਹੈ ਕਿ ਉਕਤ ਪੁਰਸਕਾਰਾਂ ਲਈ ਵੱਖ-ਵੱਖ ਵੰਨਗੀਆਂ ਦੀਆਂ 210 ਪੁਸਤਕਾਂ ਪ੍ਰਾਪਤ ਹੋਈਆਂ ਸਨ। ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਬਾਕੀ ਰਹਿੰਦੇ ਪੰਜਾਬੀ ਤੇ ਹਿੰਦੀ ਦੇ ਸਾਲ 2024 ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ ਅਤੇ ਇਹ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਹੀ ਪ੍ਰਦਾਨ ਕਰ ਦਿੱਤੇ ਜਾਣਗੇ। ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top