Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:27 am

+91 90915 01313 , +91 90916 01313

punjabbanni@gmail.com
punjabbani@yahoo.com

ਸਰਹਿੰਦ ਦੇ ਚਾਵਲਾ ਚੌਂਕ ਤੋਂ ਮਾਧੋਪੁਰ ਚੌਂਕ ਦੇ ਵਿਚਕਾਰ ਮੇਨ ਹਾਈਵੇ `ਤੇ ਵਾਪਰੇ ਦਰਦਨਾਕ ਸੜਕੀ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ

ਸਰਹਿੰਦ ਦੇ ਚਾਵਲਾ ਚੌਂਕ ਤੋਂ ਮਾਧੋਪੁਰ ਚੌਂਕ ਦੇ ਵਿਚਕਾਰ ਮੇਨ ਹਾਈਵੇ `ਤੇ ਵਾਪਰੇ ਦਰਦਨਾਕ ਸੜਕੀ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ

ਸਰਹਿੰਦ ਦੇ ਚਾਵਲਾ ਚੌਂਕ ਤੋਂ ਮਾਧੋਪੁਰ ਚੌਂਕ ਦੇ ਵਿਚਕਾਰ ਮੇਨ ਹਾਈਵੇ `ਤੇ ਵਾਪਰੇ ਦਰਦਨਾਕ ਸੜਕੀ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ
ਸਰਹਿੰਦ : ਸਰਹਿੰਦ ਦੇ ਚਾਵਲਾ ਚੌਂਕ ਤੋਂ ਮਾਧੋਪੁਰ ਚੌਂਕ ਦੇ ਵਿਚਕਾਰ ਮੇਨ ਹਾਈਵੇ `ਤੇ ਵਾਪਰੇ ਦਰਦਨਾਕ ਸੜਕੀ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਖਰਾਬ ਹੋਈ ਕਾਰ ਨੂੰ ਟੋਅ ਕਰਨ ਸਮੇਂ ਪਿੱਛੋਂ ਤੇਜ਼ ਰਫਤਾਰ ਨਾਲ ਆ ਰਹੀ ਕਾਰ ਨੇ ਖਰਾਬ ਹੋਈ ਕਾਰ ਦੇ ਚਾਲਕ ਅਤੇ ਟੋਅ ਕਰਨ ਵਾਲੇ ਵਿਅਕਤੀ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਦੋਂ ਕਿ ਟੱਕਰ ਮਾਰਨ ਵਾਲਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ । ਸੜਕ ਹਾਦਸੇ ਵਿੱਚ ਖਰਾਬ ਹੋਈ ਇੱਕ ਕਾਰ ਨੂੰ ਟੋਅ ਕਰਨ ਲੱਗੇ ਦਰਸ਼ਨ ਸਿੰਘ ਅਤੇ ਖਰਾਬ ਕਾਰ ਦੇ ਡਰਾਇਵਰ ਰਾਹੁਲ ਵਰਮਾ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਜਖਮੀਆਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦੇ ਦਿੱਤਾ।ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਮੁਖੀ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਰਹਿੰਦ ਦੇ ਚਾਵਲਾ ਚੌਂਕ ਤੋਂ ਮਾਧੋਪੁਰ ਚੌਂਕ ਦੇ ਵਿਚਕਾਰ ਮੇਨ ਹਾਈਵੇ `ਤੇ ਲੁਧਿਆਣਾ ਨਿਵਾਸੀ ਰਾਹੁਲ ਵਰਮਾ ਦੀ ਕਾਰ ਖਰਾਬ ਹੋ ਗਈ ਸੀ ਤੇ ਉਨ੍ਹਾਂ ਨੂੰ ਟੋਅ ਵੈਨ ਦੀ ਜ਼ਰੂਰਤ ਹੈ। ਜਦੋਂ ਦਰਸ਼ਨ ਸਿੰਘ ਟੋਅ ਵੈਨ ਲੈ ਕੇ ਮੌਕੇ `ਤੇ ਪੁੱਜੇ, ਤਾਂ ਇਸੇ ਦੌਰਾਨ ਪਿੱਛੋਂ ਆਈ ਇੱਕ ਤੇਜ਼ ਰਫਤਾਰ ਕਾਰ ਨੇ ਦਰਸ਼ਨ ਸਿੰਘ ਅਤੇ ਰਾਹੁਲ ਵਰਮਾ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਨਾਂ ਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਉਨ੍ਹਾਂ ਦੱਸਿਆ ਕਿ ਟੱਕਰ ਮਾਰ ਕੇ ਘਟਨਾ ਸਥਾਨ ਤੋਂ ਫਰਾਰ ਹੋਏ ਕਾਰ ਦੇ ਡਰਾਇਵਰ ਵਿਰੁੱਧ ਮੁਕੱਦਮਾ ਦਰਜ ਕਰਕੇ ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top