Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:37 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ
ਚੰਡੀਗੜ੍ਹ/ਲੁਧਿਆਣਾ, 14 ਅਕਤੂਬਰ : ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਸੋਮਵਾਰ ਨੂੰ ਪਹਿਲੀ ਵਾਰ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ । ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਸ੍ਰੀ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ, ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ । ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ । ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਬਾਅਦ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੋਮਵਾਰ ਨੂੰ ਪੁਰਾਣੇ ਸ਼ਹਿਰ ਦੇ ਖੇਤਰਾਂ ਵਿੱਚ ਆਯੋਜਿਤ ਭਗਵਾਨ ਵਾਲਮੀਕਿ ਸ਼ਭਾ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ।

Advertisement
Advertisement
Advertisement
Advertisement
Scroll to Top