Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:42 am

+91 90915 01313 , +91 90916 01313

punjabbanni@gmail.com
punjabbani@yahoo.com

ਮੁੰਬਈ ’ਚ ਦਾਖ਼ਲ ਹੋਣ ਵਾਲੇ ਹਲਕੇ ਮੋਟਰ ਵਾਹਨਾਂ ਲਈ ਟੌਲ ਫੀਸ ’ਚ ਛੋਟ ਦਾ ਐਲਾਨ

ਮੁੰਬਈ ’ਚ ਦਾਖ਼ਲ ਹੋਣ ਵਾਲੇ ਹਲਕੇ ਮੋਟਰ ਵਾਹਨਾਂ ਲਈ ਟੌਲ ਫੀਸ ’ਚ ਛੋਟ ਦਾ ਐਲਾਨ

ਮੁੰਬਈ ’ਚ ਦਾਖ਼ਲ ਹੋਣ ਵਾਲੇ ਹਲਕੇ ਮੋਟਰ ਵਾਹਨਾਂ ਲਈ ਟੌਲ ਫੀਸ ’ਚ ਛੋਟ ਦਾ ਐਲਾਨ
ਮੁੰਬਈ : ਮਹਾਰਾਸ਼ਟਰ ਸਰਕਾਰ ਨੇ ਅੱਜ ਮੁੰਬਈ ਵਿੱਚ ਦਾਖ਼ਲੇ ਲਈ ਸਾਰੇ ਪੰਜ ਟੌਲ ਬੂਥਾਂ ’ਤੇ ਹਲਕੇ ਮੋਟਰ ਵਾਹਨਾਂ ਲਈ ਟੌਲ ਫੀਸ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਐਲਾਨ ਕੀਤਾ ਅਤੇ ਇਹ ਫੈਸਲਾ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਵੇਗਾ। ਸੂਬੇ ਦੇ ਮੰਤਰੀ ਮੰਡਲ ਦੀ ਅੱਜ ਸਵੇਰੇ ਇੱਥੇ ਹੋਈ ਮੀਟਿੰਗ ਵਿੱਚ ਟੌਲ ਫੀਸ ਖ਼ਤਮ ਕਰਨ ਦੀ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਟੌਲ ਬੂਥਾਂ ’ਤੇ ਲੱਗਦੇ ਜਾਮ ਕਾਰਨ ਟੌਲ ਫੀਸ ਖ਼ਤਮ ਕਰਨ ਦੀ ਮੰਗ ਕੀਤੀ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਇਹ ਕਦਮ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਆ ਗਿਆ ਹੈ। ਵਿਧਾਨ ਸਭਾ ਚੋਣਾਂ ਦਾ ਐਲਾਨ ਜਲਦੀ ਹੀ ਹੋਣ ਦੀ ਸੰਭਾਵਨਾ ਹੈ। ਟੌਲ ਫੀਸ ਖ਼ਤਮ ਕਰਨ ਨਾਲ ਦੀਵਾਲੀ ਤੋਂ ਪਹਿਲਾਂ ਮੁੰਬਈ ਵਿੱਚ ਆ ਰਹੇ ਅਤੇ ਉਸ ਤੋਂ ਬਾਹਰ ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲਣ ਦੀ ਆਸ ਹੈ। ਯਾਤਰੀ ਪੰਜ ਬੂਥਾਂ ਦਹੀਸਰ, ਐੱਲਬੀਐੱਸ ਰੋਡ-ਮੁਲੁੰਡ, ਈਸਟਰਨ ਐਕਸਪ੍ਰੈੱਸ ਹਾਈਵੇਅ-ਮੁਲੁੰਡ, ਐਰੋਲੀ ਕਰੀਕ ਬ੍ਰਿਜ ਅਤੇ ਵਾਸ਼ੀ ’ਤੇ ਟੌਲ ਫੀਸ ਦਿੱਤੇ ਬਿਨਾਂ ਸਫ਼ਰ ਕਰ ਸਕਣਗੇ। ਹਲਕੇ ਮੋਟਰ ਵਾਹਨਾਂ ਵਿੱਚ ਕਾਰ (ਹੈਚਬੈਕ, ਸੀਡਾਨ ਅਤੇ ਐੱਸਯੂਵੀ), ਜੀਪ, ਵੈਨ, ਆਟੋ ਰਿਕਸ਼ਾ, ਟੈਕਸੀ, ਡਲਿਵਰੀ ਵੈਨ ਅਤੇ ਛੋਟੇ ਟਰੱਕ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਛੇ ਲੱਖ ਤੋਂ ਵੱਧ ਵਾਹਨ ਰੋਜ਼ਾਨਾ ਮੁੰਬਈ ਦੀ ਹੱਦ ਪਾਰ ਕਰਦੇ ਹਨ। ਸ਼ਿੰਦੇ ਨੇ ਕਿਹਾ ਕਿ ਟੌਲ ਫੀਸ ਖ਼ਤਮ ਕਰਨ ਵਰਗੇ ਕਦਮ ਨਾਲ ਸਮਾਂ ਤੇ ਤੇਲ ਬਚੇਗਾ ਅਤੇ ਪ੍ਰਦੂਸ਼ਣ ਘੱਟ ਹੋਵੇਗਾ।

Advertisement
Advertisement
Advertisement
Advertisement
Scroll to Top