Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:27 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲੀ ਬੱਚਿਆਂ ਨੂੰ ਲੈਣ ਆਈ ਨਿੱਜੀ ਸਕੂਲ ਬੱਸ ਦੇ ਪਲਟ ਕੇ ਹੇਠ ਆਉਣ ਕਾਰਨ ਬਿਰਧ ਔਰਤ ਸ਼ਾਂਤੀ ਦੇਵੀ ਦੀ ਹੋਈ ਮੌਤ

ਸਕੂਲੀ ਬੱਚਿਆਂ ਨੂੰ ਲੈਣ ਆਈ ਨਿੱਜੀ ਸਕੂਲ ਬੱਸ ਦੇ ਪਲਟ ਕੇ ਹੇਠ ਆਉਣ ਕਾਰਨ ਬਿਰਧ ਔਰਤ ਸ਼ਾਂਤੀ ਦੇਵੀ ਦੀ ਹੋਈ ਮੌਤ

ਸਕੂਲੀ ਬੱਚਿਆਂ ਨੂੰ ਲੈਣ ਆਈ ਨਿੱਜੀ ਸਕੂਲ ਬੱਸ ਦੇ ਪਲਟ ਕੇ ਹੇਠ ਆਉਣ ਕਾਰਨ ਬਿਰਧ ਔਰਤ ਸ਼ਾਂਤੀ ਦੇਵੀ ਦੀ ਹੋਈ ਮੌਤ
ਪਾਤੜਾਂ : ਜਿ਼ਲਾ ਪਟਿਆਲਾ ਅਧੀਨ ਅਉਂਦੇ ਸ਼ਹਿਰ ਪਾਤੜਾ ਨੂੰ ਜਾਂਦੇ ਬਣੇ ਪਾਤੜਾਂ-ਖਨੌਰੀ ਮੁੱਖ ਮਾਰਗ ’ਤੇ ਪਿੰਡ ਜੋਗੇਵਾਲਾ ਵਿਚ ਸੋਮਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈਣ ਆਈ ਨਿੱਜੀ ਸਕੂਲ ਦੀ ਬੱਸ ਅਚਾਨਕ ਪਲਟ ਗਈ। ਇਸ ਦੌਰਾਨ ਬੱਸ ਹੇਠ ਆਉਣ ਕਾਰਨ ਬਿਰਧ ਔਰਤ ਸ਼ਾਂਤੀ ਦੇਵੀ ਦੀ ਦਰਦਨਾਕ ਮੌਤ ਹੋ ਗਈ।ਥਾਣਾ ਸ਼ੁਤਰਾਣਾ ਦੇ ਮੁਖੀ ਗੁਰਮੀਤ ਸਿੰਘ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਵੇਰ ਸਮੇਂ ਪਿੰਡ ਢਾਬੀ ਗੁੱਜਰਾਂ ਨਾਲ ਸਬੰਧਤ ਨਿੱਜੀ ਸਕੂਲ ਦੀ ਬੱਸ ਪਿੰਡ ਜੋਗੇਵਾਲਾ ਵਿਚ ਸਕੂਟਰ ਸਵਾਰ ਨੂੰ ਬਚਾਉਂਦਿਆਂ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ। ਬੱਸੇ ਦੇ ਥੱਲੇ ਆ ਕੇ ਪਿੰਡ ਜੋਗੇਵਾਲਾ ਵਾਸੀ 65 ਸਾਲਾ ਔਰਤ ਸ਼ਾਂਤੀ ਦੇਵੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਸਮੇਂ ਸਕੂਲ ਬੱਸ ਵਿਚ ਦਰਜਨ ਤੋਂ ਵੱਧ ਸਕੂਲੀ ਬੱਚਿਆਂ ਤੋਂ ਇਲਾਵਾ ਕੁਝ ਅਧਿਆਪਕ ਵੀ ਸਵਾਰ ਸਨ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਡਾਕਟਰੀ ਮਦਦ ਦੇਣ ਤੋਂ ਬਾਅਦ ਬੱਚਿਆਂ ਨੂੰ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪਿੰਡ ਜੋਗੇਵਾਲਾ ਵਾਸੀ ਫ਼ਤਿਹ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਸ਼ਾਂਤੀ ਦੇਵੀ ਦੇ ਪਰਿਵਾਰ ਦਾ ਪਿੰਡ ਦੇ ਪਤਵੰਤੇ ਸੱਜਣਾਂ ਨੇ ਸਕੂਲ ਪ੍ਰਬੰਧਕਾਂ ਨਾਲ ਸਮਝੌਤਾ ਕਰਵਾ ਦਿੱਤਾ ਹੈ।

Advertisement
Advertisement
Advertisement
Advertisement
Scroll to Top