ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ਼

ਦੁਆਰਾ: Punjab Bani ਪ੍ਰਕਾਸ਼ਿਤ :Monday, 14 October, 2024, 09:39 AM

ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ਼
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਵਿਚ 700 ਤੋਂ ਵੱਧ ਪਟੀਸ਼ਨਾਂ `ਤੇ ਸੁਣਵਾਈ ਕੀਤੇ ਜਾਣ ਦੇ ਨਾਲ ਨਾਲ ਹੀ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਉੱਤੇ ਵੀ ਸੁਣਵਾਈ ਹੋਵੇਗੀ। ਇਥੇ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 250 ਪਿੰਡਾਂ ਦੀਆਂ ਰੱਦ ਕੀਤੀਆਂ ਚੋਣਾਂ ਸਬੰਧੀ 16 ਅਕਤੂਬਰ ਦੀ ਬਜ਼ਾਏ 14 ਅਕਤੂਬਰ ਨੂੰ ਸੁਣਵਾਈ ਕਰਨ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਕਰੀਬ 250 ਪੰਚਾਇਤਾਂ ਦੀਆਂ ਚੋਣਾਂ `ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।