Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:05 pm

+91 90915 01313 , +91 90916 01313

punjabbanni@gmail.com
punjabbani@yahoo.com

ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ

ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ

ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ
-ਸਿਹਤ ਮੰਤਰੀ ਦੂਜੇ ਦਿਨ ਵੀ ਮੰਡੀਆਂ ‘ਚ ਪੁੱਜੇ, ਮੰਡੌੜ, ਧੰਗੇੜਾ, ਲੌਟ, ਬਖ਼ਸ਼ੀਵਾਲਾ ਤੇ ਲੰਗ ‘ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਕਿਹਾ, ਲਿਫਟਿੰਗ ਸਮੱਸਿਆ ਦੇ ਹੱਲ ਲਈ ਆਰਜੀ ਯਾਰਡ ਵਧਾਏ
ਨਾਭਾ, ਭਾਦਸੋਂ, ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੂਜੇ ਦਿਨ ਵੀ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਗੂੰ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ । ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਮੰਡੌੜ, ਧੰਗੇੜਾ, ਲੌਟ, ਬਖ਼ਸ਼ੀਵਾਲਾ ਤੇ ਲੰਗ ਆਦਿ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਕੀਤੇ ਦੌਰੇ ਦੌਰਾਨ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਸਰਕਾਰ ਨੇ ਵਿਹਾਰਕ ਵਿਧੀ ਵਿਕਸਿਤ ਕੀਤੀ ਹੈ।ਉਨ੍ਹਾਂ ਕਿਹਾ ਕਿ ਲਿਫਟਿੰਗ ਸਮੱਸਿਆ ਦੇ ਹੱਲ ਲਈ ਆਰਜੀ ਯਾਰਡ ਵਧਾਏ ਗਏ ਹਨ । ਡਾ. ਬਲਬੀਰ ਸਿੰਘ ਨੇ ਇਸ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਲਿਫ਼ਟਿੰਗ ਦੀ ਥੋੜੀ ਸਮੱਸਿਆ ਆਈ ਸੀ, ਜਿਸ ਦੇ ਹੱਲ ਲਈ ਪੰਜਾਬ ਸਰਕਾਰ ਨੇ ਪੁਰਜ਼ੋਰ ਯਤਨ ਕਰਕੇ ਇਸ ਨੂੰ ਹੱਲ ਕਰਨ ਦਾ ਬੀੜਾ ਉਠਾਇਆ ਤੇ ਹੁਣ ਲਿਫਟਿੰਗ ਵਿੱਚ ਵੀ ਤੇਜੀ ਆ ਰਹੀ ਹੈ । ਸਿਹਤ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਤੇ ਤੁਰੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਵਿਕਰੀ ਸਬੰਧੀ ਕਿਸੇ ਕਿਸਮ ਦੀ ਔਕੜ ਨਹੀਂ ਹੋਣੀ ਚਾਹੀਦੀ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੇ ਹਰ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਨੂੰ ਆਪਣਾ ਫ਼ਰਜ ਸਮਝ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਸਮੇਤ ਆੜ੍ਹਤੀਆਂ, ਮਜ਼ਦੂਰਾਂ ਤੇ ਪੰਜਾਬ ਰਾਈਸ ਮਿੱਲਰਜ ਐਸੋਸੀਏਸਨ ਸਮੇਤ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀਏ ਤੇ ਕਿਸਾਨ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top