Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਕਰਨ ਇਸਤੇਮਾਲ : ਹਰਚੰਦ ਸਿੰਘ ਬਰਸਟ

ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਕਰਨ ਇਸਤੇਮਾਲ : ਹਰਚੰਦ ਸਿੰਘ ਬਰਸਟ

ਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾ : ਹਰਚੰਦ ਸਿੰਘ ਬਰਸਟ
ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਕਰਨ ਇਸਤੇਮਾਲ
ਪੰਜਾਬ ਅਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜਰੂਰੀ
ਮੋਹਾਲੀ / ਚੰਡੀਗੜ੍ਹ : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਹੋਣਗੀਆਂ। ਇਸਦੇ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਵੀ ਦਬਾਵ ਨਹੀਂ ਹੋਵੇਗਾ। ਲੋਕ ਆਪਣੀ ਪਸੰਦ ਅਤੇ ਪਿੰਡ ਦੇ ਵਿਕਾਸ ਲਈ ਆਪਣੀ ਪੰਚਾਇਤ ਦੀ ਚੋਣ ਕਰਨਗੇ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ ਅਤੇ ਕਿਸੇ ਵੀ ਚੰਗੇ ਕੰਮ ਨੂੰ ਪੂਰਾ ਕਰਨ ਲਈ ਨੀਂਹ ਮਜਬੂਤ ਹੋਣੀ ਜਰੂਰੀ ਹੈ। ਇਸ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਪਿੰਡਾਂ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਆਪਣੀ ਪੰਚਾਇਤ ਦੀ ਚੋਣ ਕਰਨੀ ਚਾਹੀਦੀ ਹੈ, ਕਿਉਂਕਿ ਪਿੰਡਾਂ ਦੇ ਵਿਕਾਸ ਨਾਲ ਹੀ ਪੰਜਾਬ ਰਾਜ ਦਾ ਵਿਕਾਸ ਮੁਮਕਿਨ ਹੈ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਹਰ ਪੰਜ ਸਾਲ ਬਾਅਦ ਪੰਚਾਇਤੀ ਚੋਣਾ ਆਉਂਦਿਆਂ ਹਨ, ਜੋ ਕਿ ਪੰਜਾਬ ਦੇ ਲੋਕਾਂ ਦੀ ਅਵਾਜ਼ ਅਤੇ ਅਧਿਕਾਰਾਂ ਦੀ ਚੋਣ ਹੈ। ਜੇਕਰ ਪੰਚਾਇਤ ਚੰਗੀ ਹੈ ਤਾਂ ਪਿੰਡ ਦੀ ਤਰੱਕੀ ਹੋ ਜਾਂਦੀ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਹੀ ਅੱਗੇ ਲਿਆਉਣਾ ਚਾਹੀਦਾ ਹੈ, ਜੋ ਨਸ਼ਿਆਂ ਦੇ ਖਿਲਾਫ਼, ਪਿੰਡ ਦੇ ਵਿਕਾਸ ਲਈ, ਲੋਕਾਂ ਦੀ ਭਲਾਈ ਲਈ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਅਤੇ ਇੱਕ ਚੰਗੇ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਣ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਚੰਗੇ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਇਸਤੇਮਾਲ ਕਰਨ ਅਤੇ ਆਪਣੀ ਪੰਚਾਇਤ ਦੀ ਚੋਣ ਕਰਨ । ਸ. ਬਰਸਟ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦਾ ਅੱਗੇ ਆਉਣਾ ਜਰੂਰੀ ਹੈ। ਪਰ ਇਨ੍ਹਾਂ ਚੋਣਾ ਵਿੱਚ ਰਵਾਇਤੀ ਪਾਰਟੀਆਂ ਵੱਲੋਂ ਮਹੌਲ ਖਰਾਬ ਕਰਨ ਦੀ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹੈ, ਜਿਨ੍ਹਾਂ ਵੱਲੋਂ ਥਾਂ-ਥਾਂ ਤੇ ਹਿੰਸਕ ਝੜਪਾ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਲੋਕ ਰਾਜ ਦੀ ਮਜਬੂਤੀ ਲਈ ਕੰਮ ਕਰ ਰਹੀ ਹੈ। ਇਹ ਤਾਂ ਮੁਮਕਿਨ ਹੋ ਸਕੇਗਾ, ਜਦੋਂ ਲੋਕ ਵੱਧ-ਚੜ੍ਹ ਕਰਕੇ ਚੋਣਾ ਦੌਰਾਨ ਵੋਟ ਪਾ ਕੇ ਆਪਣੇ ਅਧਿਕਾਰ ਦਾ ਇਸਤੇਮਾਲ ਕਰਨਗੇ। ਕਿਉਂਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ, ਸਗੋਂ ਪਿੰਡ ਦਾ ਹੁੰਦਾ ਹੈ, ਜੋਂ ਹਮੇਸ਼ਾ ਹੀ ਪਿੰਡ ਦੀ ਤਰੱਕੀ ਦੀ ਗੱਲ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਦੀ ਤਰੱਕੀ ਲਈ ਚੰਗੇ ਲੋਕਾਂ ਨੂੰ ਅੱਗੇ ਲਿਆਉਂਦਾ ਜਾਵੇ ।

Advertisement
Advertisement
Advertisement
Advertisement
Scroll to Top