ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਝੋਨੇ ਦੀ ਖ਼ਰੀਦ ਸਬੰਧੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਝੋਨੇ ਦੀ ਖ਼ਰੀਦ ਸਬੰਧੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਹਨ। ਉਹ ਝੋਨੇ ਦੀ ਖਰੀਦ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਲਈ ਕ੍ਰਿਸ਼ੀ ਭਵਨ ਪੁੱਜੇ ਹਨ। ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਹਨ। ਇਸ ਤੋਂ ਪਹਿਲਾਂ ਇਸ ਮੁੱਦੇ `ਤੇ ਮੁੱਖ ਮੰਤਰੀ ਦੀ ਤਰਫੋਂ ਕੇਂਦਰ ਨੂੰ ਪੱਤਰ ਵੀ ਲਿਖਿਆ ਗਿਆ ਸੀ। ਨਾਲ ਹੀ ਪੰਜਾਬ ਦੇ ਅਧਿਕਾਰੀਆਂ ਨੇ ਦਿੱਲੀ ਵਿੱਚ ਕੇਂਦਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਵਿਚਾਲੇ ਚੱਲ ਰਹੀ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੀ ਤਰਫੋਂ ਪੰਜਾਬ ਦੇ ਰਾਈਸ ਮਿੱਲਰਾਂ ਅਤੇ ਕਮਿਸ਼ਨ ਏਜੰਟਾਂ ਦਾ ਮੁੱਦਾ ਵੀ ਕੇਂਦਰੀ ਮੰਤਰੀ ਅੱਗੇ ਉਠਾਇਆ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਮਿਸ਼ਨ ਏਜੰਟਾਂ ਨਾਲ ਮੀਟਿੰਗ ਕੀਤੀ ਸੀ। ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਭਾਗ ਨੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੀਤੇ ਹਨ।