ਸੰਯੁਕਤ ਕਿਸਾਨ ਮੋਰਚੇ ਕੀਤਾ 18 ਨੂੰ ਚੰਡੀਗੜ੍ਹ `ਚ ਸੀ ਐਮ ਦੀ ਰਿਹਾਇਸ਼ ਅੱਗੇ ਧਰਨਾ ਲਾਉਣ ਦਾ ਫੈਸਲਾ
ਦੁਆਰਾ: Punjab Bani ਪ੍ਰਕਾਸ਼ਿਤ :Monday, 14 October, 2024, 04:11 PM

ਸੰਯੁਕਤ ਕਿਸਾਨ ਮੋਰਚੇ ਕੀਤਾ 18 ਨੂੰ ਚੰਡੀਗੜ੍ਹ `ਚ ਸੀ ਐਮ ਦੀ ਰਿਹਾਇਸ਼ ਅੱਗੇ ਧਰਨਾ ਲਾਉਣ ਦਾ ਫੈਸਲਾ
ਚੰਡੀਗੜ੍ਹ : ਪੰਜਾਬ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਨੂੰ ਲੈ ਕੇ ਪਾਏ ਜਾ ਰਹੇ ਰੋਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ 18 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਰੋਸ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਾ ਤਾਂ ਝੋਨੇ ਦੀ ਸਹੀ ਖਰੀਦ ਕੀਤੀ ਜਾ ਰਹੀ ਹੈ ਅਤੇ ਜੇਕਰ ਝੋਨੇ ਦੀ ਖਰੀਦ ਕੁੱਝ ਕੀਤੀ ਜਾ ਰਹੀ ਹੈ ਤਾਂ ਲਿਫਟਿੰਗ ਨਾ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਉਪਰੋਕਤ ਕਦਮ ਚੁੱਕਣ ਪੈ ਰਿਹਾ ਹੈ।
