Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:30 pm

+91 90915 01313 , +91 90916 01313

punjabbanni@gmail.com
punjabbani@yahoo.com

65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜਿ਼ਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ । ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਸਿ਼ਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਸੀ, ਜਿਨ੍ਹਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15000 ਰੁਪਏ, 35000 ਰੁਪਏ ਅਤੇ 15000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕੁੱਲ 65000 ਰੁਪਏ ਰਿਸ਼ਵਤ ਵਜੋਂ ਲਏ। ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਸਬੰਧੀ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਹੋਈਆਂ ਸਨ।ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿੱਚ 65000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਾਬਤ ਹੋਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top