Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:31 am

+91 90915 01313 , +91 90916 01313

punjabbanni@gmail.com
punjabbani@yahoo.com

ਸੌਧਾਪੁਰ ਪਿੰਡ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਕੰਧ ਅਤੇ ਲਿਫਟ ਵਿਚਕਾਰ ਫਸ ਜਾਣ ਕਾਰਨ ਇੱਕ ਮਜ਼ਦੂਰ ਦੀ ਮੌਤ

ਸੌਧਾਪੁਰ ਪਿੰਡ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਕੰਧ ਅਤੇ ਲਿਫਟ ਵਿਚਕਾਰ ਫਸ ਜਾਣ ਕਾਰਨ ਇੱਕ ਮਜ਼ਦੂਰ ਦੀ ਮੌਤ

ਸੌਧਾਪੁਰ ਪਿੰਡ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਕੰਧ ਅਤੇ ਲਿਫਟ ਵਿਚਕਾਰ ਫਸ ਜਾਣ ਕਾਰਨ ਇੱਕ ਮਜ਼ਦੂਰ ਦੀ ਮੌਤ
ਪਾਣੀਪਤ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਪਾਣੀਪਤ ਦੇ ਪਿੰਡ ਸੌਧਾਪੁਰ `ਚ ਵਾਪਰੇ ਇੱਕ ਭਿਆਨਕ ਹਾਦਸੇ `ਚ ਇੱਕ ਪਰਵਾਸੀ ਮਜਦੂਰ ਦੀ ਮੌਤ ਹੋ ਗਈ ਹੈ। ਮ੍ਰਿਤਕ ਮਜਦੂਰ ਮੂਲ ਰੂਪ ਤੋਂ ਪੱਛਮੀ ਬੰਗਾਲ ਦਾ ਰਹਿਣ ਵਾਲਾ ਸਿਜਬੁਲ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 22 ਸਾਲ ਸੀ।ਜਾਣਕਾਰੀ ਅਨੁਸਾਰ ਸੌਧਾਪੁਰ ਪਿੰਡ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਕੰਧ ਅਤੇ ਲਿਫਟ ਵਿਚਕਾਰ ਫਸ ਜਾਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ। ਮਜ਼ਦੂਰ ਖੁੱਲ੍ਹੀ ਲਿਫਟ ਦੀ ਗਰਿੱਲ ਫੜ ਕੇ ਉੱਪਰ ਜਾ ਰਿਹਾ ਸੀ। ਇਸ ਦੌਰਾਨ ਉਹ ਕੰਧ ਅਤੇ ਲਿਫਟ ਵਿਚਕਾਰ ਫਸ ਗਿਆ, ਜਿਸ ਕਾਰਨ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਾਲਕ ਨੂੰ ਦਿੱਤੀ ਗਈ। ਮਕਾਨ ਮਾਲਕ ਨੇ ਇਸ ਮਾਮਲੇ ਦੀ ਸੂਚਨਾ ਪੁਰਾਣਾ ਸਨਅਤੀ ਏਰੀਆ ਥਾਣੇ ਦੀ ਪੁਲਿਸ ਨੂੰ ਦਿੱਤੀ। ਮੌਕੇ `ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਜ਼ਿਲ੍ਹਾ ਸਿਵਲ ਹਸਪਤਾਲ ਭੇਜ ਦਿੱਤਾ। ਸੋਮਵਾਰ ਨੂੰ ਲਾਸ਼ ਦਾ ਸਸਕਾਰ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਦੇ ਗੋਲ ਪੋਖਰ ਇਲਾਕੇ ਦਾ ਰਹਿਣ ਵਾਲਾ ਸਿਜਬੁਲ (22) ਪਿਛਲੇ ਕਈ ਸਾਲਾਂ ਤੋਂ ਜਾਤਲ ਰੋਡ `ਤੇ ਪਿੰਡ ਸੌਂਧਾਪੁਰ `ਚ ਸ਼ੀਟ ਫੈਕਟਰੀ ਦੇ ਲੇਬਰ ਕੁਆਰਟਰ `ਚ ਰਹਿੰਦਾ ਸੀ। ਉਹ ਇੱਥੇ ਹੀ ਕਰਦਾ ਸੀ। ਉਹ ਐਤਵਾਰ ਦੁਪਹਿਰ ਕਰੀਬ 2.30 ਵਜੇ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ।ਹਾਦਸਾ ਉਸ ਸਮੇਂ ਵਾਪਰਿਆ ਜਦੋਂ ਖੁੱਲ੍ਹੀ ਲਿਫਟ ਰਾਹੀਂ ਜ਼ਮੀਨ ਤੋਂ ਪਹਿਲੀ ਮੰਜ਼ਿਲ ਤੱਕ ਸਾਮਾਨ ਭੇਜਿਆ ਜਾ ਰਿਹਾ ਸੀ। ਜਦੋਂ ਲਿਫਟ ਸਾਮਾਨ ਲੈ ਕੇ ਉੱਪਰ ਜਾਣ ਲੱਗੀ ਤਾਂ ਅਚਾਨਕ ਸਿਜਬੁਲ ਲਿਫਟ ਦੀ ਗਰਿੱਲ `ਤੇ ਲਟਕ ਗਿਆ ਅਤੇ ਉਹ ਲਿਫਟ ਅਤੇ ਕੰਧ ਵਿਚਕਾਰ ਫਸ ਗਿਆ। ਦੂਜੇ ਕਰਮਚਾਰੀਆਂ ਨੇ ਤੁਰੰਤ ਲਿਫਟ ਬੰਦ ਕਰ ਦਿੱਤੀ ਅਤੇ ਸਿਜਬੁਲ ਨੂੰ ਬਾਹਰ ਕੱਢਿਆ। ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਹੁਣ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ।

Advertisement
Advertisement
Advertisement
Advertisement
Scroll to Top