Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਦੁਆਰਾ: Punjab Bani ਪ੍ਰਕਾਸ਼ਿਤ :Tuesday, 15 October, 2024, 06:05 PM

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ
ਚੰਡੀਗੜ੍ਹ, 15 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 ‘ਤੇ ਵੋਟ ਪਾਈ । ਜ਼ਮਹੂਰੀਅਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਥਾਨਕ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਮਹੱਤਵਪੂਰਨ ਹਨ । ਜ਼ਿਕਰਯੋਗ ਹੈ ਕਿ ਸਪੀਕਰ ਸ. ਸੰਧਵਾਂ ਦਾ ਸਿਆਸੀ ਸਫ਼ਰ ਪੰਚਾਇਤੀ ਚੋਣਾਂ ਨਾਲ ਹੀ ਸ਼ੁਰੂ ਹੋਇਆ ਸੀ, ਜੋ ਉਨ੍ਹਾਂ ਦੀ ਸਥਾਨਕ ਪ੍ਰਸ਼ਾਸਨ ਅਤੇ ਭਾਈਚਾਰਕ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜ਼ਮੀਨੀ ਪਹੁੰਚ ਉਨ੍ਹਾਂ ਦੀ ਸਿਆਸੀ ਧਾਰਨਾ ਨੂੰ ਪਰਪੱਕ ਕਰਦੀ ਹੈ । ਸਪੀਕਰ ਨੇ ਅੱਗੇ ਕਿਹਾ ਕਿ ਪੰਚਾਇਤੀ ਚੋਣਾਂ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇੱਥੋਂ ਹੀ ਸਿਆਸੀ ਸਫ਼ਰ ਸ਼ੁਰੂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ।