ਸੀ. ਬੀ. ਆਈ. ਨੇ ਕੀਤਾ ਬੁਰਾੜੀ ਪੁਲਸ ਥਾਣੇ `ਚ ਤਾਇਨਾਤ ਇੰਸਪੈਕਟਰ ਅਤੇ ਸਬ ਇੰਸਪੈਕਟਰ ਨੂੰ ਮੰਗਲਵਾਰ ਨੂੰ ਰਿਸ਼ਵਤ ਸਣੇ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 15 October, 2024, 06:28 PM

ਸੀ. ਬੀ. ਆਈ. ਨੇ ਕੀਤਾ ਬੁਰਾੜੀ ਪੁਲਸ ਥਾਣੇ `ਚ ਤਾਇਨਾਤ ਇੰਸਪੈਕਟਰ ਅਤੇ ਸਬ ਇੰਸਪੈਕਟਰ ਨੂੰ ਮੰਗਲਵਾਰ ਨੂੰ ਰਿਸ਼ਵਤ ਸਣੇ ਗ੍ਰਿਫ਼ਤਾਰ
ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ `ਚ ਇੱਥੇ ਦੇ ਬੁਰਾੜੀ ਪੁਲਸ ਥਾਣੇ `ਚ ਤਾਇਨਾਤ ਇੰਸਪੈਕਟਰ ਅਤੇ ਸਬ ਇੰਸਪੈਕਟਰ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਅਧਿਕਾਰੀਆਂ ਨੇ ਦੱਸਿਆ ਕਿ ਇੰਸਪੈਕਟਰ ਸੰਦੀਪ ਅਹਲਾਵਤ ਨੇ 1.5 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਏਜੰਸੀ ਨੇ ਸਬ ਇੰਸਪੈਕਟਰ ਭੂਪੇਸ਼ ਕੁਮਾਰ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ 10 ਲੱਖ ਰੁਪਏ ਦੀ ਰਿਸ਼ਵਤ ਲੈ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਬਾਅਦ `ਚ ਅਹਲਾਵਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਸੀ.ਬੀ.ਆਈ. ਨੇ ਦੋਹਾਂ ਦੋਸ਼ੀਆਂ ਦੇ ਘਰਾਂ ਦੀ ਵੀ ਤਲਾਸ਼ੀ ਲਈ ।