ਉਮਰ ਅਬਦੁੱਲਾ ਅੱਜ ਚੁੱਕਣਗੇ ਮੁੱਖ ਮੰਤਰੀ ਵਜੋਂ ਸਹੁੰ
ਦੁਆਰਾ: Punjab Bani ਪ੍ਰਕਾਸ਼ਿਤ :Wednesday, 16 October, 2024, 08:24 AM

ਉਮਰ ਅਬਦੁੱਲਾ ਅੱਜ ਚੁੱਕਣਗੇ ਮੁੱਖ ਮੰਤਰੀ ਵਜੋਂ ਸਹੁੰ
ਸ੍ਰੀਨਗਰ : ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਅੱਜ ਜੰਮੂ-ਕਸ਼ਮੀਰ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸਵੇਰੇ 11.30 ਸ਼ੇਰ ਏ ਕਸ਼ਮੀਰ ਕਨਵੈਨਸ਼ਨ ਸੈਂਟਰ ਵਿਖੇ ਹੋਵੇਗਾ। ਇਸ ਵਿਚ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਤੇ ਇੰਡੀਆ ਬਲਾਕ ਦੇ ਹੋਰ ਆਗੂ ਵੀ ਸ਼ਾਮਲ ਹੋਣਗੇ ।
