ਪਟਿਆਲਾ ਦੇ ਜਿਹੜੇ ਤਿੰਨ ਪਿੰਡਾਂ ’ਚ ਰੱਦ ਹੋਈ ਸੀ ਚੋਣ ਵਿੱਚ ਅੱਜ ਮੁੜ ਹੋਵੇਗੀ ਪੋਲਿੰਗ
ਦੁਆਰਾ: Punjab Bani ਪ੍ਰਕਾਸ਼ਿਤ :Wednesday, 16 October, 2024, 08:38 AM

ਪਟਿਆਲਾ ਦੇ ਜਿਹੜੇ ਤਿੰਨ ਪਿੰਡਾਂ ’ਚ ਰੱਦ ਹੋਈ ਸੀ ਚੋਣ ਵਿੱਚ ਅੱਜ ਮੁੜ ਹੋਵੇਗੀ ਪੋਲਿੰਗ
ਪਟਿਆਲਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਆਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਸਨੌਰ ਬ
ਲਾਕ ਦੇ ਪਿੰਡ ਖੁੱਡਾ, ਭੁੱਨਰਹੇੜੀ ਬਲਾਕ ਦੇ ਪਿੰਡ ਖੇੜੀ ਰਾਜੂ ਸਿੰਘ ਅਤੇ ਪਾਤੜਾਂ ਬਲਾਕ ਦੇ ਪਿੰਡ ਕਰੀਮਨਗਰ (ਚਿੱਚੜਵਾਲ) ਵਿੱਚ ਅੱਜ 16 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਦੁਬਾਰਾ ਵੋਟਾਂ ਪੈਣਗੀਆਂ। ਬੀਤੀ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਵਿੱਚ ਪਈਆਂ ਵੋਟਾਂ ਦੀ ਪੋਲਿੰਗ ਪ੍ਰਤੀਸ਼ਤਤਾ 73.57% ਰਹੀ ਹੈ।
