Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਟਾਟਾ ਗਰੁੱਪ ਪੰਜ ਸਾਲਾਂ ’ਚ 5 ਲੱਖ ਨੌਕਰੀਆਂ ਸਿਰਜੇਗਾ : ਚੰਦਰਸ਼ੇਖਰਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 16 October, 2024, 08:53 AM

ਟਾਟਾ ਗਰੁੱਪ ਪੰਜ ਸਾਲਾਂ ’ਚ 5 ਲੱਖ ਨੌਕਰੀਆਂ ਸਿਰਜੇਗਾ : ਚੰਦਰਸ਼ੇਖਰਨ
ਨਵੀਂ ਦਿੱਲੀ : ਭਾਰਤ ਦੇਸ਼ ਦੇ ਵਪਾਰ ਖੇਤਰ ਦੇ ਟਾਟਾ ਗਰੁੱਪ ਦੇ ਚੇਅਰਮੈਨ ਐੱਨ. ਚੰਦਰਸ਼ੇਖਰਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਗਰੁੱਪ ਅਗਲੇ ਪੰਜ ਸਾਲਾਂ ਵਿੱਚ ਸੈਮੀਕੰਡਕਟਰ, ਇਲੈਕਟ੍ਰਿਕ ਵਾਹਨ, ਬੈਟਰੀਆਂ ਅਤੇ ਇਸ ਨਾਲ ਸਬੰਧਤ ਉਦਯੋਗਾਂ ਵਿੱਚ ਪੰਜ ਲੱਖ ਨੌਕਰੀਆਂ ਪੈਦਾ ਕਰੇਗਾ। ਇੱਥੇ ਇੰਡੀਅਨ ਫਾਊਂਡੇਸ਼ਨ ਫਾਰ ਕੁਆਲਿਟੀ ਮੈਨੇਜਮੈਂਟ (ਆਈਐੱਫਕਿਊਐੱਮ) ਵੱਲੋਂ ਕਰਵਾਏ ਗਏ ਸੈਮੀਨਾਰ ’ਚ ਸੰਬੋਧਨ ਕਰਦਿਆਂ ਟਾਟਾ ਸੰਨਜ਼ ਦੇ ਚੇਅਰਮੈਨ ਨੇ ਕਿਹਾ ਕਿ ਜੇ ਦੇਸ਼ ਉਤਪਾਦਨ ਖੇਤਰ ਵਿੱਚ ਨੌਕਰੀਆਂ ਪੈਦਾ ਨਹੀਂ ਕਰਦਾ ਤਾਂ ਭਾਰਤ ਵਿਕਸਿਤ ਦੇਸ਼ ਬਣਨ ਦਾ ਟੀਚਾ ਹਾਸਲ ਨਹੀਂ ਕਰ ਸਕਦਾ। ਉਨ੍ਹਾਂ ਕਿਹਾ, ‘ਸਾਡੇ (ਟਾਟਾ ਗਰੁੱਪ) ਸੈਮੀਕੰਡਕਟਰਾਂ, ਇਲੈਕਟ੍ਰਿਕ ਵਾਹਨਾਂ, ਬੈਟਰੀਆਂ ਅਤੇ ਇਨ੍ਹਾਂ ਨਾਲ ਸਬੰਧਿਤ ਉਦਯੋਗਾਂ ਵਿੱਚ ਨਿਵੇਸ਼ ਤੋਂ ਮੈਨੂੰ ਲੱਗਦਾ ਹੈ ਕਿ ਅਸੀਂ ਅਗਲੇ ਪੰਜ ਸਾਲਾਂ ਵਿੱਚ ਉਤਪਾਦਨ ਖੇਤਰ ’ਚ ਪੰਜ ਲੱਖ ਨੌਕਰੀਆਂ ਪੈਦਾ ਕਰ ਸਕਦੇ ਹਾਂ।



Scroll to Top