Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਫਿ਼ਲਮ ਅਦਾਕਾਰਾ ਰਸ਼ਮਿਕਾ ਮੰਦਾਨਾ ਬਣੀ ਭਾਰਤੀ ਸਾਈਬਰ ਕ੍ਰਾਈਮ ਤਾਲਮੇਲ ਕੇਂਦਰ (ਆਈ4ਸੀ) ਦਾ ਰਾਸ਼ਟਰੀ ਬ੍ਰਾਂਡ ਅੰਬੈਸਡਰ

ਭਾਰਤੀ ਫਿ਼ਲਮ ਅਦਾਕਾਰਾ ਰਸ਼ਮਿਕਾ ਮੰਦਾਨਾ ਬਣੀ ਭਾਰਤੀ ਸਾਈਬਰ ਕ੍ਰਾਈਮ ਤਾਲਮੇਲ ਕੇਂਦਰ (ਆਈ4ਸੀ) ਦਾ ਰਾਸ਼ਟਰੀ ਬ੍ਰਾਂਡ ਅੰਬੈਸਡਰ

ਭਾਰਤੀ ਫਿ਼ਲਮ ਅਦਾਕਾਰਾ ਰਸ਼ਮਿਕਾ ਮੰਦਾਨਾ ਬਣੀ ਭਾਰਤੀ ਸਾਈਬਰ ਕ੍ਰਾਈਮ ਤਾਲਮੇਲ ਕੇਂਦਰ (ਆਈ4ਸੀ) ਦਾ ਰਾਸ਼ਟਰੀ ਬ੍ਰਾਂਡ ਅੰਬੈਸਡਰ
ਨਵੀਂ ਦਿੱਲੀ : ਭਾਰਤੀ ਫਿ਼ਲਮੀ ਅਦਾਕਾਰਾ ਰਸ਼ਮਿਕਾ ਮੰਦਾਨਾ ਨੂੰ ਮੰਗਲਵਾਰ ਨੂੰ ਭਾਰਤੀ ਸਾਈਬਰ ਕ੍ਰਾਈਮ ਤਾਲਮੇਲ ਕੇਂਦਰ (ਆਈ4ਸੀ) ਦਾ ਰਾਸ਼ਟਰੀ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ। ਆਈ4ਸੀ ਭਾਰਤ ’ਚ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੀ ਇਕ ਪਹਿਲ ਹੈ। ‘ਪੁਸ਼ਪਾ : ਦਿ ਰਾਈਜ਼’, ‘ਡੀਅਰ ਕਾਮਰੇਡ’ ਤੇ ‘ਐਨੀਮਲ’ ਵਰਗੀਆਂ ਫਿਲਮਾਂ ’ਚ ਆਪਣੀ ਅਦਾਕਾਰੀ ਨਾਲ ਪਛਾਣ ਬਣਾਉਣ ਵਾਲੀ ਰਸ਼ਮਿਕਾ ਸਾਲ ਦੀ ਸ਼ੁਰੂਆਤ ’ਚ ਉਦੋਂ ਸੁਰਖੀਆਂ ’ਚ ਆਈ, ਜਦੋਂ ਇੰਟਰਨੈੱਟ ਮੀਡੀਆ ’ਤੇ ਉਸਦਾ ਡੀਪ ਫੇਕ ਵੀਡੀਓ ਪ੍ਰਸਾਰਿਤ ਹੋਇਆ। ਸਾਈਬਰ ਅਪਰਾਧ ਦਾ ਦਰਦ ਝੱਲ ਝੁੱਕੀ ਰਸ਼ਮਿਕਾ ਨੇ ਕਿਹਾ ਕਿ ਸਾਡੀ ਆਨਲਾਈਨ ਦੁਨੀਆ ਦੀ ਰੱਖਿਆ ਕਰਨ ਲਈ ਵੱਡੇ ਉਪਾਅ ਕਰਨ ਦਾ ਸਮਾਂ ਆ ਗਿਆ ਹੈ। ਉਸਨੇ ਇੰਸਟਾਗ੍ਰਾਮ ’ਤੇ ਲਿਖਿਆ ਕਿ ਆਓ, ਅਸੀਂ ਸਾਰੇ ਮਿਲ ਕੇ ਖੁਦ ਲਈ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸੁਰੱਖਿਅਤ ਸਾਈਬਰ ਸਪੇਸ ਬਣਾਈਏ। ਮੈਂ ਬ੍ਰਾਂਡ ਅੰਬੈਸਡਰ ਦੇ ਤੌਰ ’ਤੇ ਜਾਗਰੂਕਤਾ ਫੈਲਾਉਣ ਦੇ ਨਾਲ ਨਾਲ ਲੋਕਾਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਉਣਾ ਚਾਹੁੰਦੀ ਹਾਂ। ਅਦਾਕਾਰਾ ਨੇ ਲੋਕਾਂ ਨੂੰ 1930 ’ਤੇ ਫੋਨ ਕਰ ਕੇ ਜਾਂ ਵੈੱਬਸਾਈਟ ’ਤੇ ਜਾ ਕੇ ਸਾਈਬਰ ਅਪਰਾਧਾਂ ਦੀ ਸ਼ਿਕਾਇਤ ਕਰਨ ਦੀ ਅਪੀਲ ਕੀਤੀ ਹੈ।

Advertisement
Advertisement
Advertisement
Advertisement
Scroll to Top