Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਦੋਵੇਂ ਅੰਦੋਲਨਕਾਰੀ ਜਥੇਬੰਦੀਆਂ ਨਹੀਂ ਮਿਲਣਗੀਆਂ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੂੰ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ

ਦੋਵੇਂ ਅੰਦੋਲਨਕਾਰੀ ਜਥੇਬੰਦੀਆਂ ਨਹੀਂ ਮਿਲਣਗੀਆਂ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੂੰ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ

ਦੋਵੇਂ ਅੰਦੋਲਨਕਾਰੀ ਜਥੇਬੰਦੀਆਂ ਨਹੀਂ ਮਿਲਣਗੀਆਂ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੂੰ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ
ਰਾਜਪੁਰਾ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੂੰ ਨਾ ਮਿਲਣ ਦੇ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਕਿਹਾ ਕਿ ਕਿਸੇ ਵੀ ਜਥੇਬੰਦੀ ਨੇ ਸੁਪਰੀਮ ਕੋਰਟ ਨੂੰ ਕਿਸੇ ਕਿਸਮ ਦੀ ਕਮੇਟੀ ਬਣਾਉਣ ਦੀ ਕੋਈ ਮੰਗ ਨਹੀਂ ਕੀਤੀ ਸੀ ਅਤੇ ਨਾ ਹੀ ਉਹ ਅਦਾਲਤ ਵਿੱਚ ਚੱਲ ਰਹੇ ਕੇਸ ਵਿੱਚ ਧਿਰ ਹੈ। ਉਨ੍ਹਾਂ ਦੁਹਰਾਇਆ ਕਿ ਸੜਕ ਨੂੰ ਹਰਿਆਣਾ ਸਰਕਾਰ ਨੇ ਨਾਜਾਇਜ਼ ਤੌਰ `ਤੇ ਬੰਦ ਕੀਤਾ ਹੋਇਆ ਹੈ ਨਾ ਕਿ ਕਿਸਾਨਾਂ ਨੇ। ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਵੱਲੋਂ ਭੇਜੇ ਗਏ ਸੱਦਾ ਪੱਤਰ ਦੇ ਜਵਾਬ ਵਿੱਚ ਕੇ. ਐੱਮ. ਐੱਮ. ਅਤੇ ਐੱਸ. ਕੇ. ਐੱਮ. ਨੇ ਉਨ੍ਹਾਂ ਦੀ ਮੀਟਿੰਗ ਲਈ ਸੱਦੇ ਨੂੰ ਠੁਕਰਾਉਂਦੇ ਹੋਏ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਕਿਸਾਨਾਂ ਨੇ ਆਪਣਾ ਜਵਾਬ ਭੇਜ ਕੇ 7 ਨੁਕਤਿਆਂ ਵਿੱਚ ਪੱਖ ਪੇਸ਼ ਕੀਤਾ ਹੈ। ਕਿਸਾਨ ਆਗੂਆਂ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਇੱਕ ਵਿਅਕਤੀ ਦੇ ਕਤਲ, ਸਰਕਾਰੀ ਅੱਤਿਆਚਾਰ, ਸਰਕਾਰ ਵੱਲੋਂ 433 ਵਿਅਕਤੀਆਂ ਦੇ ਜ਼ਖ਼ਮੀ ਹੋਣ ਅਤੇ ਪੰਜ ਵਿਅਕਤੀਆਂ ਦੀਆਂ ਅੱਖਾਂ ਦੀ ਰੌਸ਼ਨੀ ਗੁਆਉਣ ਦੀਆਂ ਘਟਨਾਵਾਂ ਨੂੰ ਕਿਵੇਂ ਨਜ਼ਰਅੰਦਾਜ਼ ਕਰ ਸਕਦੀ ਹੈ। ਜਥੇਬੰਦੀ ਨੇ ਕਿਹਾ ਕਿ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਕਤਲੇਆਮ ਵਿੱਚ ਤਜਿੰਦਰ ਸਿੰਘ ਵਿਰਕ ਨੂੰ ਸਾਬਕਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਥਾਰ ਕਾਰ ਨੇ ਕੁਚਲ ਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

Advertisement
Advertisement
Advertisement
Advertisement
Scroll to Top