Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:06 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
– ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੇ 3 ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕੇਗਾ ਚੋਣਾਂ
ਚੰਡੀਗੜ੍ਹ, 16 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਸ਼ਾਮਿਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ । ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਾਸੀ ਹਰਭਗਵਾਨ ਸ਼ਰਮਾ ਭਿੱਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ ।

Advertisement
Advertisement
Advertisement
Advertisement
Scroll to Top