Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:21 am

+91 90915 01313 , +91 90916 01313

punjabbanni@gmail.com
punjabbani@yahoo.com

ਪੋਲਿੰਗ ਸਟਾਫ ਲੈ ਕੇ ਜਾ ਰਹੀ ਬੱਸ ਟਰੱਕ ਨਾਲ ਟਕਰਾਈ ਕਰੀਬ 8 ਲੋਕ ਹੋਏ ਜਖਮੀ

ਪੋਲਿੰਗ ਸਟਾਫ ਲੈ ਕੇ ਜਾ ਰਹੀ ਬੱਸ ਟਰੱਕ ਨਾਲ ਟਕਰਾਈ ਕਰੀਬ 8 ਲੋਕ ਹੋਏ ਜਖਮੀ

ਪੋਲਿੰਗ ਸਟਾਫ ਲੈ ਕੇ ਜਾ ਰਹੀ ਬੱਸ ਟਰੱਕ ਨਾਲ ਟਕਰਾਈ ਕਰੀਬ 8 ਲੋਕ ਹੋਏ ਜਖਮੀ
ਸਿਵਿਲ ਹਸਪਤਾਲ ਬਟਾਲਾ ਚ ਇਲਾਜ ਲਈ ਕਰਵਾਇਆ ਗਿਆ ਦਾਖਲ
ਬਟਾਲਾ : ਬਟਾਲਾ ਚ ਅੱਜ ਦੇਰ ਸ਼ਾਮ ਪੋਲਿੰਗ ਸਟਾਫ ਨੂੰ ਲੈ ਕੇ ਜਾ ਰਹੀ ਬੱਸ ਦੀ ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ `ਤੇ ਪਿੰਡ ਕਾਲਾ ਨੰਗਲ ਨੇੜੇ ਟਰੱਕ ਨਾਲ ਅਚਾਨਕ ਟੱਕਰ ਹੋ ਗਈ । ਦੱਸਿਆ ਜਾ ਰਿਹਾ ਹੈ ਕੀ ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਚਾਰ ਤੋਂ ਪੰਜ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ । ਗੰਭੀਰ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ । ਹਾਦਸੇ ਤੋਂ ਬਾਅਦ ਐਸਡੀਐਮ ਵਿਕਰਮਜੀਤ ਸਿੰਘ ਜ਼ਖ਼ਮੀਆਂ ਦਾ ਹਾਲ ਚਾਲ ਜਾਣਨ ਲਈ ਸਿਵਿਲ ਹਸਪਤਾਲ ਮੌਕੇ ’ਤੇ ਪੁੱਜੇ । ਜਾਣਕਾਰੀ ਅਨੁਸਾਰ ਬੱਸ ਤੇਜ਼ ਰਫਤਾਰ ਹੋਣ ਕਾਰਨ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਹਾਦਸਾ ਵਾਪਰ ਗਿਆ। ਉਥੇ ਹੀ ਇਸ ਹਾਦਸੇ ਤੋ ਬਾਅਦ ਐਸ ਐਸ ਐਫ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਚੋਣ ਡਿਊਟੀ ਤੇ ਜਾ ਰਹੇ ਮੁਲਾਜ਼ਮ ਰਾਜ ਕੁਮਾਰ ਨੇ ਦੱਸਿਆ ਕਿ ਉਹ ਬੱਸ ਰਾਹੀਂ ਚੋਣ ਡਿਊਟੀ ’ਤੇ ਜਾ ਰਹੇ ਸਨ ਅਤੇ ਬੱਸ ਵਿੱਚ ਪੰਜ ਪੋਲਿੰਗ ਪਾਰਟੀਆਂ ਬੈਠੀਆਂ ਸਨ। ਜਦੋਂ ਉਨ੍ਹਾਂ ਦੀ ਬੱਸ ਗੁਰਦਾਸਪੁਰ-ਅੰਮ੍ਰਿਤਸਰ ਮੁੱਖ ਮਾਰਗ `ਤੇ ਕਾਲਾ ਨੰਗਲ ਦੇ ਪੁਲ ਨੇੜੇ ਪਹੁੰਚੀ ਤਾਂ ਅੱਗੇ ਜਾ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਕਰਮਚਾਰੀ ਦੀਪਕ ਨੇ ਦੱਸਿਆ ਕਿ ਹਾਦਸੇ ਵਿੱਚ ਉਸ ਦੇ ਸਾਥੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਦੀ ਬਾਂਹ ਵੀ ਫਰੈਕਚਰ ਹੋ ਗਈ ਹੈ। ਉਹਨਾਂ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਉਨ੍ਹਾਂ ਨੇ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ ਅਤੇ ਉੱਚ ਅਧਿਕਾਰੀਆਂ ਦੇ ਕਹਿਣ `ਤੇ ਹਸਪਤਾਲ ਤੋਂ ਮੈਡੀਕਲ ਕਰਵਾਇਆ ਜਾ ਰਿਹਾ ਹੈ। ਮੌਕੇ ਤੇ ਪਹੁੰਚੇ ਐਸਡੀਐਮ ਬਟਾਲਾ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਸਿਵਲ ਹਸਪਤਾਲ ਪੁੱਜੇ ਅਤੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਆ ਹੈ। ਉਹਨਾਂ ਦੱਸਿਆ ਕਿ ਹਾਦਸੇ ਚ ਜ਼ਖਮੀ ਖਤਰੇ ਤੋਂ ਬਾਹਰ ਹਨ ।

Advertisement
Advertisement
Advertisement
Advertisement
Scroll to Top