Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 4:35 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਣ: ਹਰਜੋਤ ਸਿੰਘ ਬੈਂਸ

ਦੁਆਰਾ: News ਪ੍ਰਕਾਸ਼ਿਤ :Tuesday, 06 June, 2023, 06:41 PM

ਸਾਰੇ ਸਰਕਾਰੀ ਅਤੇ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕਰ ਦਿੱਤੀ ਜਾਵੇ
ਚੰਡੀਗੜ੍ਹ,6 ਜੂਨ:

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਰਾਜ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ।

ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਨਿੱਜੀ ਅਤੇ ਸਰਕਾਰੀ ਸੰਸਥਾਵਾਂ ਨੇ ਸਕਾਲਰਸ਼ਿਪ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿੱਚ ਬੈਠਣ ਤੋਂ ਰੋਕਣ ਦਾ ਯਤਨ ਕੀਤਾ ਹੈ।

ਤਕਨੀਕੀ ਸਿੱਖਿਆ ਮੰਤਰੀ ਨੇ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕਰ ਦਿੱਤੀ ਜਾਵੇ ਕਿ ਜੇਕਰ ਕਿਸੇ ਵਿਦਿਆਰਥੀ ਦੀ ਸਕਾਲਰਸ਼ਿਪ ਦਾ ਕੋਈ ਵੀ ਮਾਮਲਾ ਪੈਂਡਿੰਗ ਚੱਲ ਰਿਹਾ ਹੋਵੇ ਤਾਂ ਉਸ ਵਿਦਿਆਰਥੀ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਵੀ ਕਾਲਜ/ਯੂਨੀਵਰਸਟੀ ਵਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਸ. ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰੰਤ ਨੋਟਿਸ ਤੁਰੰਤ ਜਾਰੀ ਕੀਤਾ ਜਾਵੇ।



Scroll to Top