Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
ਲੁਧਿਆਣਾ : ਸਿਵਲ ਹਸਪਤਾਲ ਲੁਧਿਆਣਾ ਵਿੱਚ ਐਨ. ਡੀ. ਪੀ. ਐਸ. ਐਕਟ ਦੇ ਮੁਲਜ਼ਮਾਂ ਦਾ ਮੈਡੀਕਲ ਕਰਵਾਉਣ ਆਈ ਪੁਲਸ ਨੇ ਜਦ ਕੁਝ ਵਿਅਕਤੀਆਂ ਨੂੰ ਮੁਲਜ਼ਮਾਂ ਨਾਲ ਗਾਲੀ ਗਲੋਚ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਪੁਲਸ ’ਤੇ ਹੀ ਹਮਲਾ ਕਰ ਦਿੱਤਾ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਜਾਂਚ ਅਧਿਕਾਰੀ ਏਐਸਆਈ ਬੂਟਾ ਸਿੰਘ ਦੀ ਸਿ਼਼ਕਾਇਤ ’ਤੇ ਸਤਜੋਤ ਨਗਰ ਧਾਂਦਰਾ ਰੋਡ ਦੇ ਰਹਿਣ ਵਾਲੇ ਅਜੇ ਕੁਮਾਰ ਉਰਫ ਅਜੇ ਅਤੇ ਪਿੰਡ ਫੁੱਲਾਂਵਾਲ ਦੇ ਵਾਸੀ ਬਿਕਰਮਜੀਤ ਸਿੰਘ ਉਰਫ ਘੋੜਾ ਦੇ ਖਿ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੂੰ ਸਿ਼ਕਾਇਤ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਪੰਜ ਦੇ ੲ ੇਐਸ ਆਈ ਬੂਟਾ ਸਿੰਘ ਨੇ ਦੱਸਿਆ ਕਿ ਉਹ ਮੁਲਜ਼ਮ ਅਜੇ ਕੁਮਾਰ, ਉਦਕਰਮ, ਦੀਪਕ ਕੁਮਾਰ ਬੱਲੜ, ਰੋਹਿਤ ਕੁਮਾਰ ਅਤੇ ਰੈਪਾ ਚਾਹਿਤਪੁਰੀ ਨੂੰ ਲੈ ਕੇ ਉਨਾਂ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਵਿੱਚ ਆਏ ਸਨ। ਇਸੇ ਦੌਰਾਨ ਮੁਲਜ਼ਮ ਅਜੇ ਕੁਮਾਰ ਅਤੇ ਬਿਕਰਮਜੀਤ ਸਿੰਘ ਵੀ ਉੱਥੇ ਆ ਗਏ ਦੋਵਾਂ ਨੇ ਪੁਲਿਸ ਹਿਰਾਸਤ ਵਿੱਚ ਮੁਲਜ਼ਮਾਂ ਨਾਲ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ ਤੇ ਪੁਲਿਸ ਨੇ ਜਦ ਦੋਵਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਪੁਲਿਸ ਨਾਲ ਹੱਥਾ ਪਾਈ ਕਰਦਿਆਂ ਮੁਲਾਜ਼ਮਾਂ ਉੱਪਰ ਹਮਲਾ ਕਰ ਦਿੱਤਾ। ਦੋਵੇਂ ਹਮਲਾਵਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਸਿਕਾਇਤ ਵਿੱਚ ਬੂਟਾ ਸਿੰਘ ਨੇ ਦੱਸਿਆ ਕਿ ਅਜਿਹਾ ਕਰ ਕੇ ਮੁਲਜ਼ਮਾਂ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏ. ਐਸ. ਆਈ. ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਏਐਸਆਈ ਬੂਟਾ ਸਿੰਘ ਦੀ ਸਿਕਾਇਤ ਤੇ ਅਜੇ ਅਤੇ ਬਿਕਰਮਜੀਤ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top