ਚੋਣ ਅਮਲ ਵਿਚ ਦਖ਼ਲ ਦੇਣ ਨਾਲ ‘ਅਰਾਜਕਤਾ’ ਫੈਲਣ ਦੇ ਚਲਦਿਆਂ ਸੁਪਰੀਮ ਕੋਰਟ ਕੀਤਾ ਪੰਚਾਇਤੀ ਚੋਣਾਂ ਰੱਦ ਕਰਨ ਤੋਂ ਇਨਕਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 15 October, 2024, 12:25 PM

ਚੋਣ ਅਮਲ ਵਿਚ ਦਖ਼ਲ ਦੇਣ ਨਾਲ ‘ਅਰਾਜਕਤਾ’ ਫੈਲਣ ਦੇ ਚਲਦਿਆਂ ਸੁਪਰੀਮ ਕੋਰਟ ਕੀਤਾ ਪੰਚਾਇਤੀ ਚੋਣਾਂ ਰੱਦ ਕਰਨ ਤੋਂ ਇਨਕਾਰ
ਨਵੀਂ ਦਿੱਲੀ, 15 ਅਕਤੂਬਰ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਵਿਚ ਜਾਰੀ ਪੰਚਾਇਤ ਚੋਣਾਂ ਦੇ ਅਮਲ ਉਤੇ ਮੰਗਲਵਾਰ ਨੂੰ ਇਹ ਕਹਿਦਿਆਂ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਕਰ ਦਿੱਤੀ ਕਿ ਇਸ ਮੌਕੇ ਚੋਣ ਅਮਲ ਵਿਚ ਦਖ਼ਲ ਦੇਣ ਨਾਲ ‘ਅਰਾਜਕਤਾ’ ਫੈਲ ਜਾਵੇਗੀ।ਪੰਜਾਬ ਦੇ 12 ਹਜ਼ਾਰ ਤੋਂ ਵੱਧ ਪਿੰਡਾਂ ਵਿਚ ਮੰਗਲਵਾਰ ਸਵੇਰੇ 8 ਵਜੇ ਪੰਚਾਂ ਤੇ ਸਰਪੰਚਾਂ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਸੀ ਅਤੇ ਇਸ ਦੌਰਾਨ ਚੋਣਾਂ ਉਤੇ ਰੋਕ ਲਾਉਣ ਦੀ ਅਪੀਲ ਭਾਰਤ ਦੇ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਕੀਤੀ ਗਈ ।