Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:05 am

+91 90915 01313 , +91 90916 01313

punjabbanni@gmail.com
punjabbani@yahoo.com

ਅਸੀਂ ਕਿਸੇ ਵੀ ਸਿਆਸੀ ਆਗੂ ਦਾ ਦਬਾਅ ਝੱਲਣ ਲਈ ਤਿਆਰ ਨਹੀਂ ਤੇ ਨਾ ਹੀ ਝੱਲਾਂਗੇ :  ਗਿਆਨੀ ਰਘਬੀਰ ਸਿੰਘ

ਅਸੀਂ ਕਿਸੇ ਵੀ ਸਿਆਸੀ ਆਗੂ ਦਾ ਦਬਾਅ ਝੱਲਣ ਲਈ ਤਿਆਰ ਨਹੀਂ ਤੇ ਨਾ ਹੀ ਝੱਲਾਂਗੇ : ਗਿਆਨੀ ਰਘਬੀਰ ਸਿੰਘ

ਅਸੀਂ ਕਿਸੇ ਵੀ ਸਿਆਸੀ ਆਗੂ ਦਾ ਦਬਾਅ ਝੱਲਣ ਲਈ ਤਿਆਰ ਨਹੀਂ ਤੇ ਨਾ ਹੀ ਝੱਲਾਂਗੇ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਾਈ ਸੁਖਦੇਵ ਸਿੰਘ ਸ਼ਾਮਿਲ ਹੋਏ। ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਧਾਰਮਿਕ ਸ਼ਖ਼ਸੀਅਤਾਂ ਟਕਸਾਲਾਂ ਜਥੇਬੰਦੀਆਂ ਸੰਪਰਦਾਵਾਂ ਸਿੰਘ ਸਭਾਵਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਅਕਾਲੀ ਦਲ ਦੇ ਮਾਮਲੇ ਸਬੰਧੀ ਸੁਝਾਅ ਲਗਾਏ ਜਾਣਗੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਸੀਂ ਕਿਸੇ ਵੀ ਸਿਆਸੀ ਆਗੂ ਦਾ ਦਬਾਅ ਝੱਲਣ ਲਈ ਤਿਆਰ ਨਹੀਂ ਤੇ ਨਾ ਹੀ ਝੱਲਾਂਗੇ। ਜੇ ਲੋੜ ਪਈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਾਂ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਕਿਸਮ ਦਾ ਦਬਾ ਨਹੀਂ ਝੱਲਾਂਗੇ ਲੋੜ ਪੈਣ `ਤੇ ਤਿੰਨਾਂ ਤਖ਼ਤਾਂ ਦੇ ਜਥੇਦਾਰ ਅਸਤੀਫਾ ਦੇ ਦਿਆਂਗੇ।

Advertisement
Advertisement
Advertisement
Advertisement
Scroll to Top