Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਦੁਆਰਾ: Punjab Bani ਪ੍ਰਕਾਸ਼ਿਤ :Tuesday, 15 October, 2024, 03:31 PM

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ
ਟੈਲੀਪਰਫਾਰਮੈਂਸ ਗਰੁੱਪ ਦੇ ਸੀ.ਈ.ਓ. ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਸੂਬੇ ਵਿੱਚ ਆਪਣਾ ਕਾਰੋਬਾਰ ਵਧਾਉਣ ਦੀ ਇੱਛਾ ਜ਼ਾਹਰ ਕੀਤੀ
ਮੁੱਖ ਮੰਤਰੀ ਨੇ ਇਸ ਨੇਕ ਪਹਿਲਕਦਮੀ ਵਿੱਚ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵਿਸ਼ਾਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਟੈਲੀਪਰਫਾਰਮੈਂਸ ਦੇ ਮੋਹਾਲੀ ਵਿੱਚ 16 ਹਜ਼ਾਰ ਤੋਂ ਵੱਧ ਕਰਮਚਾਰੀ ਹਨ। ਉਨ੍ਹਾਂ ਜੂਲੀਅਨ ਨੂੰ ਪੰਜਾਬ ਵਿੱਚ ਹੋਰ ਵਿਸਥਾਰ ਲਈ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਜੂਲੀਅਨ ਨੇ ਇਸ ਪੇਸ਼ਕਸ਼ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਟੈਲੀਪਰਫਾਰਮੈਂਸ ਸੇਵਾਵਾਂ ਦੀਆਂ ਮੋਹਾਲੀ ਵਿੱਚ ਆਪਣੀਆਂ ਤਿੰਨ ਸਾਈਟਾਂ ਹਨ, ਜਿਨ੍ਹਾਂ ਕੋਲ ਬੀ.ਐਫ.ਐਸ., ਟਰੈਵਲ, ਈ-ਕਾਮਰਸ, ਤਕਨਾਲੋਜੀ, ਮੀਡੀਆ ਅਤੇ ਟੈਲੀਕਾਮ ਸਮੇਤ ਸਾਰੇ ਉਦਯੋਗਾਂ ਦੇ ਮੋਹਰੀ ਗਾਹਕ ਹਨ ।

ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਸੱਚਮੁੱਚ ਭਾਰਤ ਦੇ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ ਅਤੇ ਕਿਹਾ ਕਿ ਟੈਲੀਪਰਫਾਰਮੈਂਸ ਦੁਨੀਆ ਭਰ ਦੇ 100 ਦੇਸ਼ਾਂ ਵਿੱਚ ਪੰਜ ਲੱਖ ਤੋਂ ਵੱਧ ਕਰਮਚਾਰੀਆਂ ਦੇ ਨਾਲ ਆਊਟਸੋਰਸਡ ਡਿਜੀਟਲ ਬਿਜ਼ਨਸ ਸੇਵਾਵਾਂ ਪ੍ਰਦਾਨ ਕਰਨ ਵਾਲੀ ਮੋਹਰੀ ਆਲਮੀ ਕੰਪਨੀ ਹੈ। ਭਗਵੰਤ ਸਿੰਘ ਮਾਨ ਨੇ ਕੰਪਨੀ ਨੂੰ ਸੂਬੇ ਵਿੱਚ ਵਿਸਥਾਰ ਦੀਆਂ ਯੋਜਨਾਵਾਂ ਲਈ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਟੈਲੀਪਰਫਾਰਮੈਂਸ ਗਰੁੱਪ ਦਾ ਹੋਰ ਵਿਸਤਾਰ ਇੱਕ ਪਾਸੇ ਵਿਕਾਸ ਦੀ ਗਤੀ ਨੂੰ ਤੇਜ਼ ਕਰੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰੇਗਾ । ਇਸ ਦੌਰਾਨ ਡੇਨੀਅਲ ਜੂਲੀਅਨ ਨੇ ਸੂਬੇ ਵਿੱਚ ਉਨ੍ਹਾਂ ਦੇ ਉੱਦਮ ਨੂੰ ਪੂਰਾ ਸਮਰਥਨ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ 90,000 ਕਰਮਚਾਰੀਆਂ ਦੇ ਨਾਲ ਟੈਲੀਪਰਫਾਰਮੈਂਸ ਸਮੂਹ ਦੇ ਅੰਦਰ ਟੀ.ਪੀ. ਇੰਡੀਆ ਸਭ ਤੋਂ ਵੱਡੀ ਬਹੁ-ਸੱਭਿਆਚਾਰਕ ਟੀਮ ਦੀ ਨੁਮਾਇੰਦਗੀ ਕਰਦੀ ਹੈ ਅਤੇ ਦੁਨੀਆ ਭਰ ਦੇ ਵੱਖ-ਵੱਖ ਉਦਯੋਗਾਂ ਵਿੱਚ ਦੋ ਸੌ ਤੋਂ ਵੱਧ ਗਾਹਕਾਂ ਨੂੰ ਵਿਸ਼ਵ ਪੱਧਰੀ ਸੀ.ਐਕਸ. ਸੇਵਾਵਾਂ ਪ੍ਰਦਾਨ ਕਰਦੀ ਹੈ । ਜੂਲੀਅਨ ਨੇ ਕਿਹਾ ਕਿ ਕੰਪਨੀ ਦੀ ‘ਹਾਈ-ਟੈਕ, ਹਾਈ-ਟਚ, ਹਾਈ ਸਟੈਂਡਰਡ’ ਪਹੁੰਚ ਦੁਨੀਆ ਦੇ ਪ੍ਰਮੁੱਖ ਬ੍ਰਾਂਡਾਂ ਨੂੰ ਸਹਿਜ ਗਾਹਕ ਅਨੁਭਵ, ਬੈਕ-ਆਫਿਸ ਅਤੇ ਪਰਿਵਰਤਨ ਸੇਵਾਵਾਂ ਪ੍ਰਦਾਨ ਕਰਨ ਲਈ ਸਭ ਤੋਂ ਉੱਨਤ ਡਿਜੀਟਲ ਅਤੇ ਤਕਨਾਲੋਜੀ ਹੱਲ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਟੈਲੀਪਰਫਾਰਮੈਂਸ ਨੇ ਵੱਡੀ ਪੱਧਰ ਉੱਤੇ ਵਿਕਾਸ ਕੀਤਾ ਹੈ, ਜਿਸ ਨਾਲ ਮੌਜੂਦਾ 16 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਗਿਣਤੀ ਵਾਲੇ ਇਸ ਖੇਤਰੀ ਪ੍ਰਤਿਭਾ ਪੂਲ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਏ ਹਨ।