ਥਾਣਾ ਸਿਟੀ ਫਗਵਾੜਾ ਦੇ ਐਸ. ਐਚ. ਓ. ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ

ਥਾਣਾ ਸਿਟੀ ਫਗਵਾੜਾ ਦੇ ਐਸ. ਐਚ. ਓ. ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ
ਫਗਵਾੜਾ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸਿਟੀ ਫਗਵਾੜਾ ਦੇ ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫੜਿਆ ਹੈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਜਲੰਧਰ ਵਿਜੀਲੈਂਸ ਰੇਂਜ ਰਾਜੇਸ਼ਵਰ ਸਿੰਘ ਸਿੱਧੂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਥਾਣਾ ਸਿਟੀ ਫਗਵਾੜਾ ਦੇ ਐਸ. ਐਚ. ਓ. ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ `ਚ ਫੜ ਲਿਆ ਗਿਆ ਹੈ। ਇਸ ਸਬੰਧੀ ਬਹੁਤ ਜਲਦ ਪ੍ਰੈਸ ਨੋਟ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ । ਦੱਸਣਯੋਗ ਹੈ ਕਿਪੰਜਾਬ ਅੰਦਰੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਚਲਾਈਆਂ ਗਈਆਂ ਮੁਹਿੰਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਵੱਖ-ਵੱਖ ਸਮੇਂ `ਤੇ ਕਾਰਵਾਈ ਕਰਦਿਆਂ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਫੜਿਆ ਜਾਂਦਾ ਰਹਿੰਦਾ ਹੈ ।
