ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਕੀਤਾ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ

ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਕੀਤਾ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ
ਸੋਨੀਪਤ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਆਰੀਅਨ ਅਤੇ ਵਿਸ਼ੇਸ਼ ਸੋਨੀਪਤ ਦੇ ਪਿੰਡ ਰਾਜਪੁਰ ਦੇ ਰਹਿਣ ਵਾਲੇ ਹਨ। ਪੁਲੀਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ, ਤਾਂ ਜੋ ਹੋਰ ਵਾਰਦਾਤਾਂ ਦਾ ਖੁਲਾਸਾ ਹੋ ਸਕੇ। ਦਰਅਸਲ, ਸੋਨੀਪਤ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਆਪਸੀ ਰੰਜਿਸ਼ ਨੇ ਦੋ ਦੋਸਤਾਂ ਨੂੰ ਅਪਰਾਧੀ ਬਣਾ ਦਿੱਤਾ। ਦੱਸ ਦੇਈਏ ਕਿ ਪਿੰਡ ਰਾਜਪੁਰ ਦੇ ਵਸਨੀਕ ਵਿਸ਼ੇਸ਼ ਅਤੇ ਆਰੀਅਨ ਦੋਵੇਂ ਦੋਸਤ ਸਨ ਪਰ ਪਿੰਡ ਵਿੱਚ ਹੀ ਆਪਸੀ ਰੰਜਿਸ਼ ਕਾਰਨ ਦੋਵਾਂ ਨੇ ਹਥਿਆਰ ਚੁੱਕ ਲਏ ਅਤੇ ਇੱਕ ਵਿਅਕਤੀ ‘ਤੇ ਤਿੰਨ ਗੋਲੀਆਂ ਚਲਾ ਦਿੱਤੀਆਂ ਸਨ। ਇਸ ਤੋਂ ਬਾਅਦ ਉਕਤ ਵਿਅਕਤੀ ਨੂੰ ਗੋਲੀ ਲੱਗੀ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਪਰ ਪੁਲਿਸ ਵਿਸ਼ੇਸ਼ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ । ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਵਿਸ਼ੇਸ਼ ਨੇ ਆਪਣੇ ਦੋਸਤ ਆਰੀਅਨ ਨਾਲ ਮਿਲ ਕੇ ਫ਼ਰਾਰ ਹੋਣ ਲਈ ਡਕੈਤੀ ਦੀ ਯੋਜਨਾ ਬਣਾਈ ਅਤੇ 2 ਨੂੰ ਸਮਾਲਖਾ ਸਥਿਤ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਕਰਨਾਲ ਦੇ ਵਿਚਕਾਰ ਸਥਿਤ ਪੈਟਰੋਲ ਪੰਪ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ । ਫਿਲਹਾਲ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ, ਤਾਂ ਜੋ ਵਾਰਦਾਤਾਂ ਦਾ ਖੁਲਾਸਾ ਹੋ ਸਕੇ ।
