Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਸੜਕਾਂ ਦੀ ਰੀ-ਕਾਰਪੇਟਿੰਗ ਦਾ ਕੰਮ 15 ਦਿਨਾਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ : ਵਿਧਾਇਕ ਅਨਮੋਲ ਗਗਨ ਮਾਨ

ਦੁਆਰਾ: Punjab Bani ਪ੍ਰਕਾਸ਼ਿਤ :Friday, 11 October, 2024, 01:07 PM

ਸੜਕਾਂ ਦੀ ਰੀ-ਕਾਰਪੇਟਿੰਗ ਦਾ ਕੰਮ 15 ਦਿਨਾਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ : ਵਿਧਾਇਕ ਅਨਮੋਲ ਗਗਨ ਮਾਨ
ਖਰੜ : ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਸੜਕਾਂ ਦੇ ਨਵ-ਨਿਰਮਾਣ ਜਿਸ ਵਿੱਚ ਲੁੱਕ ਅਤੇ ਟਾਈਲਾਂ ਨਾਲ ਬਣਨ ਵਾਲੀਆਂ ਸੜਕਾਂ ਸ਼ਾਮਲ ਹਨ, ਦੇ ਨਿਰਮਾਣ ਦੀ ਸ਼ੁਰੂਆਤ ਕੀਤੀ । ਉਨ੍ਹਾਂ ਦੱਸਿਆ ਕਿ ਸੰਨੀ ਐਨਕਲੇਵ (ਐਮ.ਸੀ. ਅਧੀਨ ਖੇਤਰ) ਅਤੇ ਵਾਰਡ ਨੰਬਰ 1, 23, 24 ਅਤੇ 25 ਨੂੰ ਕਵਰ ਕਰਦੇ ਹੋਏ ਕੁੱਲ 8 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਕੁੱਲ ਲੰਬਾਈ ਲਗਭਗ 22 ਕਿਲੋਮੀਟਰ ਦਾ ਪ੍ਰੋਜੈਕਟ ਪੂਰਾ ਕੀਤਾ ਜਾਵੇਗਾ । ਵਿਧਾਇਕ ਮਾਨ ਨੇ ਕਿਹਾ ਕਿ ਸੜਕਾਂ ਦੀ ਰੀ-ਕਾਰਪੇਟਿੰਗ (ਲੁੱਕ ਵਾਲੀਆਂ ਸੜਕਾਂ) ਦਾ ਕੰਮ 15 ਦਿਨਾਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ ਜਦਕਿ ਕੰਕਰੀਟ ਦੀਆਂ ਟਾਈਲਾਂ ਦਾ ਕੰਮ ਪੂਰਾ ਹੋਣ ਲਈ ਚਾਰ ਮਹੀਨੇ ਲੱਗਣਗੇ।ਦੋ ਸਭ ਤੋਂ ਮਹੱਤਵਪੂਰਨ ਸੜਕਾਂ; ਹਸਪਤਾਲ ਰੋਡ ਅਤੇ ਰੰਧਾਵਾ ਰੋਡ ਜੋ ਕਿ ਅੱਗੇ ਲੁਧਿਆਣਾ ਰੋਡ ਨਾਲ ਜੁੜਦੀ ਹੈ, ਦਾ ਜਿ਼ਕਰ ਕਰਦਿਆਂ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਸੜਕਾਂ ਲੰਬੇ ਸਮੇਂ ਤੋਂ ਮੁਰੰਮਤ ਉਡੀਕਦੀਆਂ ਸਨ ਅਤੇ ਹੁਣ ਇਨ੍ਹਾਂ ਸੜਕਾਂ ‘ਤੇ ਆਉਣਾ-ਜਾਣਾ ਆਸਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦਰਪਣ ਸਿਟੀ ਅਤੇ ਰਣਜੀਤ ਨਗਰ ਡੰਪ ਤੋਂ ਕੂੜੇ ਦੇ ਢੇਰ ਨੂੰ ਹਟਾਉਣ ਦੀ ਇੱਕ ਹੋਰ ਅਹਿਮ ਮੰਗ ਵੀ ਪੂਰੀ ਹੋ ਗਈ ਹੈ। ਸਵਾ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਵਿੱਚ ਕੰਮ ਨਿਪਟਾਉਣ ਲਈ ਇੱਕ ਫਰਮ ਨੂੰ ਹਾਇਰ ਕੀਤਾ ਜਾ ਚੁੱਕਾ ਹੈ।ਵਿਧਾਇਕ ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਜਲ ਸਪਲਾਈ ਪ੍ਰੋਜੈਕਟ, ਸੀਵਰੇਜ ਪ੍ਰੋਜੈਕਟ ਅਤੇ ਰੋਡ ਨੈਟਵਰਕ ਪ੍ਰੋਜੈਕਟ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਤੋਂ ਬਾਅਦ ਬੱਸ ਸਟੈਂਡ ਦੀ ਆਖਰੀ ਪਰ ਸਭ ਤੋਂ ਅਹਿਮ ਮੰਗ ਨੂੰ ਵੀ ਸਰਕਾਰ ਜਲਦੀ ਹੀ ਅਮਲੀ ਜਾਮਾ ਪਹਿਨਾਉਣ ਜਾ ਰਹੀ ਹੈ ਕਿਉਂਕਿ ਇਸ ਸਬੰਧੀ ਰਸਮੀ ਕਾਰਵਾਈਆਂ ਜੰਗੀ ਪੱਧਰ ‘ਤੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ।