Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:49 am

+91 90915 01313 , +91 90916 01313

punjabbanni@gmail.com
punjabbani@yahoo.com

ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ

ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ

ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ
ਕਰਤਾਰਪੁਰ : ਪੰਜਾਬ ਦੇ ਕਰਤਾਰਪੁਰ ਮੁੱਖ ਕੌਮੀ ਰਾਜ ਮਾਰਗ ਨੰ. ਇਕ ’ਤੇ ਬਾਬਾ ਬੋਹੜ ਸ਼ਾਹ ਦੀ ਦਰਗਾਹ ਦੇ ਬਿਲਕੁਲ ਸਾਹਮਣੇ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਚਸ਼ਮਦੀਦਾਂ ਅਨੁਸਾਰ ਜਲੰਧਰ ਸਾਈਡ ਤੋਂ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਅਚਾਨਕ ਬੇਕਾਬੂ ਹੋ ਕੇ ਮੁੱਖ ਕੌਮੀ ਮਾਰਗ ’ਤੇ ਬਣੇ ਕਰੀਬ ਇਕ ਫੁੱਟ ਉੱਚੇ ਡਿਵਾਈਡਰ ਨੂੰ ਪਾਰ ਕਰਕੇ ਕਰਤਾਰਪੁਰ ਵਾਲੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਬਾਰਸਾਤੀ ਨਾਲੇ ’ਚ ਵੱਜੀ। ਹਾਦਸੇ ਦੌਰਾਨ ਕਾਰ ਦਾ ਟਾਇਰ ਵੀ ਫੱਟ ਗਿਆ, ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਮੇਤ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਅਨੁਸਾਰ ਕਾਰ ਨੰਬਰ ਸੀ. ਐੱਚ. 01 ਏ. ਏ. 5557, ਜਿਸ ਨੂੰ ਰਾਜੀਵ ਵਰਮਾ ਪੁੱਤਰ ਐੱਮ. ਪੀ. ਵਰਮਾ ਵਾਸੀ ਮੁਹੱਲਾ ਸ਼ੇਰਗੜ੍ਹ ਕਪੂਰਥਲਾ ਚਲਾ ਰਿਹਾ ਸੀ ਅਤੇ ਆਪਣੇ ਪਿਤਾ ਐੱਮ. ਪੀ. ਵਰਮਾ ਨਾਲ ਕਿਸੇ ਨਿੱਜੀ ਕੰਮ ਕਰਕੇ ਚੰਡੀਗੜ੍ਹ ਤੋਂ ਵਾਪਸ ਕਪੂਰਥਲਾ ਜਾ ਰਿਹਾ ਸੀ, ਰਾਜੀਵ ਵਰਮਾ ਨੇ ਮੌਕੇ ’ਤੇ ਲੋਕਾਂ ਨੂੰ ਦੱਸਿਆ ਕਿ ਉਸ ਨੂੰ ਅਚਾਨਕ ਝੋਕ ਲੱਗ ਗਈ ਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦੇ ਦੂਸਰੇ ਪਾਸੋਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੰਬਰ ਪੀ. ਬੀ. 09 ਡਬਲਿਊ 4387 ਨਾਲ ਟਕਰਾ ਗਈ, ਜਿਸ ਨੂੰ ਸਾਦੀਕ ਮੁਹੰਮਦ ਪੁੱਤਰ ਸ਼ੇਰ ਮੁਹੰਮਦ ਵਾਸੀ ਪਿੰਡ ਬਹਾਣੀ, ਜ਼ਿਲ੍ਹਾ ਕਪੂਰਥਲਾ ਚਲਾ ਰਿਹਾ ਸੀ, ਜੋਕਿ ਕਪੂਰਥਲਾ ਤੋਂ ਕਰਤਾਰਪੁਰ ਦੇ ਰਸਤੇ ਆਪਣੇ ਪਿੰਡ ਵੱਲ ਜਾ ਰਿਹਾ ਸੀ, ਮੌਕੇ ’ਤੇ ਸਾਦਿਕ ਨੂੰ ਗੰਭੀਰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਕਰਤਾਰਪੁਰ ਲਿਜਾਇਆ ਗਿਆ, ਜਿੱਥੇ ਡਾਕਟਰ ਗਗਨਦੀਪ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਮੋਟਰ ਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਲਿਆਕਤ ਅਲੀ, ਜੋ ਕਿ ਸਾਦਿਕ ਮੁਹੰਮਦ ਦੇ ਨਾਲ ਸੀ, ਉਹ ਵੀ ਗੰਭੀਰ ਜ਼ਖ਼ਮੀ ਹੋ ਗਿਆ।

Advertisement
Advertisement
Advertisement
Advertisement
Scroll to Top