Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:14 am

+91 90915 01313 , +91 90916 01313

punjabbanni@gmail.com
punjabbani@yahoo.com

ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਹੋਈ ਪੂਰੀ, ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5.4 ਕਰੋੜ ਦੇ ਡੇਟਾ ਪੈਕੇਜ ਦੀ ਸਹੂਲਤ

ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਹੋਈ ਪੂਰੀ, ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5.4 ਕਰੋੜ ਦੇ ਡੇਟਾ ਪੈਕੇਜ ਦੀ ਸਹੂਲਤ

ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ

ਪੋਸ਼ਣ ਅਭਿਆਨ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਨਾ ਮੁੱਖ ਮਕਸਦ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਮਈ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 5,46,28000 ਦਾ ਡੇਟਾ ਪੈਕੇਜ ਦਿੱਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖ਼ਰਚਣਾ ਪਵੇ।
ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

Advertisement
Advertisement
Advertisement
Advertisement
Scroll to Top