ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦੇ ਨੌਜਵਾਨ ਜਸਪ੍ਰੀਤ ਨੇ ਲਿਆ ਫਾਹਾ

ਦੁਆਰਾ: Punjab Bani ਪ੍ਰਕਾਸ਼ਿਤ :Friday, 11 October, 2024, 01:49 PM

ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦੇ ਨੌਜਵਾਨ ਜਸਪ੍ਰੀਤ ਨੇ ਲਿਆ ਫਾਹਾ
ਮਾਛੀਵਾੜਾ ਸਾਹਿਬ : ਪੰਜਾਬ ਦੇ ਸ਼ਹਿਰ ਮਾਛੀਵਾੜਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦੇ ਨੌਜਵਾਨ ਜਸਪ੍ਰੀਤ ਸਿੰਘ ਜੱਸ (23) ਵਾਸੀ ਰਾਣਵਾਂ ਨੇ ਹਸਪਤਾਲ ਵਿਚ ਹੀ ਗਲੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਮਾਛੀਵਾੜਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦਾ ਸੀ ਅਤੇ ਅੱਜ ਸਵੇਰੇ ਜਦੋਂ ਡਾਕਟਰ ਆਪਣੇ ਕਲੀਨਿਕ ਵਿਚ ਆਇਆ ਤਾਂ ਉਸ ਨੇ ਵੇਖਿਆ ਕਿ ਜਸਪ੍ਰੀਤ ਸਿੰਘ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੋਈ ਸੀ। ਡਾਕਟਰ ਨੇ ਜਾਂਚ ਕੀਤੀ ਤਾਂ ਉਸ ਦੇ ਕੁਝ ਸਾਹ ਚੱਲ ਰਹੇ, ਜਿਸ ਨੂੰ ਤੁਰੰਤ ਲਾਹ ਕੇ ਇਲਾਜ ਲਈ ਹੋਰ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਜਸਪ੍ਰੀਤ ਸਿੰਘ ਨੇ ਸੁਸਾਈਡ ਨੋਟ ਲਿਖਿਆ ਜਿਸ ਵਿਚ ਉਸ ਨੇ ਕਿਹਾ ਕਿ ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਹੈ, ਜਿਸ ਕਾਰਨ ਉਹ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਰਿਹਾ ਹੈ । ਉਸ ਨੇ ਲਿਖਿਆ ਕਿ ਕਿਸੇ ਦਾ ਕੋਈ ਦੋਸ਼ ਨਹੀਂ ਹੈ ਅਤੇ ਨਾ ਹੀ ਕਿਸੇ ’ਤੇ ਕੋਈ ਇਲਜ਼ਾਮ ਲਗਾਇਆ ਜਾਵੇ। ਸੁਸਾਈਡ ਨੋਟ ਦੇ ਅਖੀਰ ਵਿਚ ਉਸ ਨੇ ਕਿਹਾ, `ਡੈਡੀ ਸੌਰੀ ਮੈਂ ਕਾਬਿਲ ਨਹੀਂ ਬਣ ਸਕਿਆ ।