Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:01 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਮੀਤ ਮੈਨੇਜਰ ਵਜੋਂ ਸੰਭਾਲਿਆ ਅਹੁਦੇ ਦਾ ਕਾਰਜਭਾਰ

ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਮੀਤ ਮੈਨੇਜਰ ਵਜੋਂ ਸੰਭਾਲਿਆ ਅਹੁਦੇ ਦਾ ਕਾਰਜਭਾਰ

ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਮੀਤ ਮੈਨੇਜਰ ਵਜੋਂ ਸੰਭਾਲਿਆ ਅਹੁਦੇ ਦਾ ਕਾਰਜਭਾਰ
ਪਟਿਆਲਾ 11 ਅਕਤੂਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੇ ਅਹੁਦੇ ਦੇ ਕਾਰਜਭਾਰ ਦੀ ਜ਼ਿੰਮੇਵਾਰੀ ਸੰਭਾਲੀ । ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਪ੍ਰਬੰਧਾਂ ਨੂੰ ਵਧੇਰੇ ਬੇਹਤਰ ਤੇ ਸੁਚਾਰੂ ਬਣਾਉਣ ਲਈ ਇਹ ਜ਼ਿੰਮੇਵਾਰੀ ਮੀਤ ਮੈਨੇਜਰ ਨੂੰ ਸੌਂਪੀ ਗਈ ਹੈ। ਅਹੁਦੇ ਦਾ ਕਾਰਜਭਾਰ ਸੰਭਾਲਣ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਦੇ ਅਹੁਦੇਦਾਰ ਵੀ ਮੌਜੂਦ ਸਨ। ਗੁਰੂ ਸਾਹਿਬ ਦੇ ਦਰਬਾਰ ਵਿਚ ਸ਼ੁਕਰਾਨਾ ਤੇ ਅਰਦਾਸ ਕਰਨ ਉਪਰੰਤ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੇ ਆਪਣਾ ਕਾਰਜਭਾਰ ਸੰਭਾਲਿਆ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਪਰਿਵਾਰ ਸਰਕਲ ਦੇ ਪ੍ਰਧਾਨ ਜੋਗਿੰਦਰ ਸਿੰਘ ਅਤੇ ਉਨ੍ਹਾਂ ਦੀ ਸੰਗੀਤ ਅਕੈਡਮੀ ਦੇ ਬੱਚੇ ਵੀ ਮੌਜੂਦ ਸਨ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਸਿਰੋਪਾਓ ਭੇਂਟ ਕੀਤਾ। ਅਹੁਦਾ ਸੰਭਾਲਣ ਮੌਕੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਜਸਵਿੰਦਰ ਸਿੰਘ ਬਿੱਲਾ, ਹਰਵਿੰਦਰ ਸਿੰਘ ਕਾਹਲਵਾਂ, ਇੰਦਰਜੀਤ ਸਿੰਘ, ਭਵਨਪੁਨੀਤ ਸਿੰਘ ਆਦਿ ਸਖਸ਼ੀਅਤ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top