Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:58 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮਲਟੀਪਰਪਜ ਸਕੂਲ ਦੀ ਬਾਸਕਟਬਾਲ ਟੀਮ ਨੇ ਜਿੱਤਿਆ ਗੋਲਡ ਮੈਡਲ

ਦੁਆਰਾ: Punjab Bani ਪ੍ਰਕਾਸ਼ਿਤ :Friday, 11 October, 2024, 05:07 PM

ਮਲਟੀਪਰਪਜ ਸਕੂਲ ਦੀ ਬਾਸਕਟਬਾਲ ਟੀਮ ਨੇ ਜਿੱਤਿਆ ਗੋਲਡ ਮੈਡਲ
– ਮਲਟੀ ਸਕੂਲ ਦੇ ਬਾਸਕਟਬਾਲ ਵਿੰਗ ਨੇ ਆਈਐਸ ਲੁਧਿਆਣਾ ਦੀ ਟੀਮ ਨੂੰ ਹਰਾਇਆ
ਪਟਿਆਲਾ : 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਤਹਿਤ ਬਾਸਕਟਬਾਲ ਦੇ ਅੰਡਰ-17 (ਲੜਕਿਆਂ) ਅਤੇ ਅੰਡਰ-19 (ਲੜਕਿਆਂ) ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਪਟਿਆਲਾ ਸੰਜੀਵ ਸ਼ਰਮਾ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ: ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰਬੰਧਕ ਸਕੱਤਰ ਦਲਜੀਤ ਸਿੰਘ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਅਤੇ ਹਰਮਨਦੀਪ ਕੌਰ ਸੈਕਸ਼ਨ ਅਫਸਰ ਦੀ ਯੋਗ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਸ਼ੁਕਰਵਾਰ ਦੇ ਅੰਡਰ-19 ਤਹਿਤ ਬਾਸਕਟਬਾਲ (ਲੜਕਿਆਂ) ਦੇ ਮੁਕਾਬਲਿਆਂ ’ਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੇ ਬਾਸਕਟਬਾਲ ਵਿੰਗ ਨੇ ਪੀਆਈਐਸ ਲੁਧਿਆਣਾ ਦੀ ਟੀਮ ਨੂੰ ਹਰਾਅ ਕੇ ਗੋਲਡ ਮੈਡਲ ਜਿੱਤਿਆ। ਇਸੇ ਤਰਾਂ ਅੰਡਰ-17 ਦੇ ਮੁਕਾਬਲਿਆਂ ਵਿੱਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਦੇ ਵਿੰਗ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ। ਇਸ ਮੌਕੇ ਬਾਸਕਟਬਾਲ ਟੂਰਨਾਮੈਂਟ ਦੇ ਇੰਚਾਰਜ-ਕਮ-ਸਕੂਲ ਪ੍ਰਿੰਸੀਪਲ ਵਿਜੇ ਕਪੂਰ, ਦਲਜੀਤ ਸਿੰਘ ਜਿਲਾ ਸਪੋਰਟਸ ਕੋਆਰਡੀਨੇਟਰ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਦੌਰਾਨ ਪ੍ਰਿੰਸੀਪਲ ਵਿਜੇ ਕਪੂਰ ਨੇ ਕਿਹਾ ਕਿ ਮਲਟੀਪਰਪਜ ਸਕੂਲ ਦੇ ਵਿਦਿਆਰਥੀ ਹਮੇਸ਼ਾ ਹੀ ਖੇਡਾਂ ਵਿੱਚ ਮੱਲਾਂ ਮਾਰਦੇ ਰਹੇ ਹਨ। ਉਸੇ ਪਰੰਪਰਾ ਨੂੰ ਕਾਇਮ ਰੱਖਦਿਆਂ ਬਾਸਕਟਬਾਲ ਵਿੰਗ ਦੇ ਖਿਡਾਰੀਆਂ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਝੰਡਾ ਇੱਕ ਵਾਰ ਫਿਰ ਤੋਂ ਬੁਲੰਦ ਕੀਤਾ ਹੈ। ਪ੍ਰਿੰਸੀਪਲ ਨੇ ਬਾਸਕਟਬਾਲ ਕੋਚ ਸਾਹਿਬਾਨ ਅਤੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ ਬਾਸਕਟਬਾਲ ਕੋਚ ਅਮਰਜੋਤ ਸਿੰਘ, ਤਰਲੋਕ ਸਿੰਘ ਸੰਧੂ ਓਲੰਪੀਅਨ, ਗੁਰਮੀਤ ਸਿੰਘ ਕੋਚ, ਬਲਵਿੰਦਰ ਸਿੰਘ ਜੱਸਲ, ਅਮਨਿੰੰਦਰ ਸਿੰਘ ਬਾਬਾ, ਹਰੀਸ਼ ਸਿੰਘ ਰਾਵਤ, ਜਸਵਿੰਦਰ ਸਿੰਘ ਗੁਰਪ੍ਰੀਤ ਸਿੰਘ ਟਿਵਾਣਾ, ਕੈਪਟਨ ਰਾਜਦੀਪ ਸਿੰਘ, ਅਮਨਦੀਪ ਕੌਰ, ਇਰਵਨਦੀਪ ਕੌਰ, ਇਕਬਾਲ ਸਿੰਘ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਹਾਜਰ ਸਨ।



Scroll to Top