Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:08 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

ਪਟਿਆਲਾ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

ਪਟਿਆਲਾ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ
-ਲੋਕ ਨਿਰਮਾਣ ਵਿਭਾਗ ਵੱਲੋਂ 21 ਨੰਬਰ ਫਾਟਕ ਤੋਂ ਲਹਿਲ ਕਲੋਨੀ ਤੇ ਅਪਰ ਮਾਲ ਰੋਡ ਦੀ ਮੁਰੰਮਤ ਜਾਰੀ
ਪਟਿਆਲਾ, 10 ਅਕਤੂਬਰ : ਪਟਿਆਲਾ ਸ਼ਹਿਰ ਵਾਸੀਆਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਈਆਂ ਜਾ ਰਹੀਆਂ ਪਾਈਪ ਲਾਈਨਾਂ ਕਾਰਨ ਸ਼ਹਿਰ ਦੀਆਂ ਪੁੱਟੀਆਂ ਗਈਆਂ ਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ 21 ਨੰਬਰ ਫਾਟਕ ਤੋਂ ਲਹਿਲ ਕਲੋਨੀ ਤੇ ਅਪਰ ਮਾਲ ਰੋਡ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤੀ ਜਾ ਰਿਹਾ ਹੈ ਜੋ ਆਉਂਦੇ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਦੀ ਪਿਛਲੀ ਸੜਕ, ਅਜੀਤ ਨਗਰ, ਲੇਡੀ ਫਾਤਿਮਾ ਸਕੂਲ ਰੋਡ, ਡੀ.ਐਲ.ਐਫ ਕਲੋਨੀ ਰੋਡ ਤੇ ਝਿੱਲ ਰੋਡ ਤੋਂ ਕੋਹਲੀ ਸਵੀਟ ਤੱਕ ਦੀ ਸੜਕ ਦੀ ਮੁਰੰਮਤ ਦਾ ਕੰਮ ਵੀ ਨਗਰ ਨਿਗਮ ਦੀ ਦੇਖ ਰੇਖ ਵਿੱਚ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸੜਕਾਂ ਟੁਟੀਆਂ ਹੋਣ ਕਰਕੇ ਆ ਰਹੀਆਂ ਦਿੱਕਤਾਂ ਦੂਰ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਿਆਲਾ ਦਿਹਾਤੀ ਦੇ ਵਿਧਾਇਕ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਇਨ੍ਹਾਂ ਸੜਕਾਂ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ । ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਪਿਊਸ਼ ਅਗਰਵਾਲ ਨੇ ਦੱਸਿਆ ਕਿ ਪਾਣੀ ਦੀ ਪਾਈਪ ਲਾਈਨ ਲਈ ਪੁੱਟੀ ਗਈ 21 ਨੰਬਰ ਫਾਟਕ ਵਾਲੀ ਸੜਕ ਦੀ ਮੁਰੰਮਤ 40 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾ ਰਹੀ ਹੈ ਇਹ ਮੁਰੰਮਤ ਲਹਿਲ ਚੌਂਕ ਤੱਕ ਕੀਤੀ ਜਾਵੇਗੀ। ਇਸੇ ਤਰ੍ਹਾਂ ਅਪਰ ਮਾਲ ਰੋਡ ਦੀ ਰਿਪੇਅਰ ਹਾਡਾ ਸਕਿਨ ਕਲੀਨਿਕ ਤੋਂ ਠੀਕਰੀਵਾਲਾ ਚੌਂਕ ਤੱਕ 28 ਲੱਖ ਰੁਪਏ ਨਾਲ ਕੀਤੀ ਜਾ ਰਹੀ ਹੈ ਜੋ ਜਲਦੀ ਹੀ ਮੁਕੰਮਲ ਹੋ ਜਾਵੇਗੀ ।

Advertisement
Advertisement
Advertisement
Advertisement
Scroll to Top