Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:53 pm

+91 90915 01313 , +91 90916 01313

punjabbanni@gmail.com
punjabbani@yahoo.com

10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਗ੍ਰੇਸ ਅੰਕ ਨਹੀਂ ਦਿੱਤੇ ਜਾਣਗੇ : ਸਿੱਖਿਆ ਮੰਤਰੀ

10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਗ੍ਰੇਸ ਅੰਕ ਨਹੀਂ ਦਿੱਤੇ ਜਾਣਗੇ : ਸਿੱਖਿਆ ਮੰਤਰੀ

10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਗ੍ਰੇਸ ਅੰਕ ਨਹੀਂ ਦਿੱਤੇ ਜਾਣਗੇ : ਸਿੱਖਿਆ ਮੰਤਰੀ
ਕਰਨਾਟਕ : ਭਾਰਤ ਦੇਸ਼ ਦੇ ਸੂਬੇ ਕਰਨਾਟਕ ਦੇ ਸਕੂਲ ਸਿੱਖਿਆ ਮੰਤਰੀ ਮਧੂ ਬੰਗਰੱਪਾ ਨੇ ਇੱਕ ਇਸ ਸਾਲ ਤੋਂ ਹੀ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਗ੍ਰੇਸ ਅੰਕ ਨਹੀਂ ਦਿੱਤੇ ਜਾਣਗੇ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਫੈਸਲਾ ਕਈ ਆਲੋਚਨਾਵਾਂ ਅਤੇ ਚਰਚਾਵਾਂ ਤੋਂ ਬਾਅਦ ਆਇਆ ਹੈ, ਜਿਸ ਵਿੱਚ ਮੁੱਖ ਮੰਤਰੀ ਸਿੱਧਰਮਈਆ ਦੀ ਅਸਹਿਮਤੀ ਵੀ ਸ਼ਾਮਲ ਹੈ। ਮੰਤਰੀ ਬੰਗਰੱਪਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਵਧਾਉਣ ਲਈ ਕਈ ਸੁਧਾਰ ਕੀਤੇ ਗਏ ਹਨ। ਇਸ ਵਿੱਚ ਇਮਤਿਹਾਨਾਂ ਦੀ ਲਾਈਵ ਸਟ੍ਰੀਮਿੰਗ ਅਤੇ ਵੈਬਕਾਸਟਿੰਗ ਵਰਗੇ ਪ੍ਰਬੰਧ ਸ਼ਾਮਲ ਹਨ, ਜਿਸ ਨਾਲ ਧੋਖਾਧੜੀ ਦੀਆਂ ਘਟਨਾਵਾਂ ਨੂੰ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਹੁਣ ਪ੍ਰੀਖਿਆਵਾਂ ਦੀ ਪ੍ਰਕਿਰਿਆ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੂੰ ਗ੍ਰੇਸ ਅੰਕਾਂ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਸਿੱਧਰਮਈਆ ਨੇ ਪਹਿਲਾਂ ਵੀ ਗ੍ਰੇਸ ਅੰਕ ਦੇਣ ਦੀ ਯੋਗਤਾ ‘ਤੇ ਸਵਾਲ ਉਠਾਏ ਸਨ। ਇਸ ਪ੍ਰਥਾ ਨੂੰ ਖਤਮ ਕਰਨ ਦੇ ਨਿਰਦੇਸ਼ ਦਿੱਤੇ ਸਨ।ਸਮੀਖਿਆ ਮੀਟਿੰਗਾਂ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਭਿਆਸ ਵਿਦਿਆਰਥੀਆਂ ਦੀ ਅਸਲ ਸਮਰੱਥਾ ਦਾ ਮੁਲਾਂਕਣ ਕਰਨ ਵਿੱਚ ਅੜਿੱਕਾ ਬਣ ਰਿਹਾ ਹੈ। ਸਾਲ 2024 ਦੇ ਮਾਰਚ/ਅਪ੍ਰੈਲ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ, ਕਰਨਾਟਕ ਸਕੂਲ ਪ੍ਰੀਖਿਆ ਅਤੇ ਮੁਲਾਂਕਣ ਬੋਰਡ ਨੇ ਨਤੀਜਿਆਂ ਵਿੱਚ ਸੁਧਾਰ ਕਰਨ ਲਈ 20 ਪ੍ਰਤੀਸ਼ਤ ਤੱਕ ਗ੍ਰੇਸ ਅੰਕ ਦਿੱਤੇ ਸਨ। ਇਸ ਕਦਮ ਨਾਲ, ਲਗਭਗ 1.70 ਲੱਖ ਵਿਦਿਆਰਥੀ ਪਾਸ ਹੋਏ ਅਤੇ ਸਮੁੱਚੀ ਪਾਸ ਪ੍ਰਤੀਸ਼ਤਤਾ ਵਿੱਚ 20% ਦਾ ਵਾਧਾ ਦੇਖਿਆ ਗਿਆ। ਹਾਲਾਂਕਿ ਇਸ ਸਾਲ ਤੋਂ ਇਹ ਰਿਆਇਤੀ ਪ੍ਰਣਾਲੀ ਪੂਰੀ ਤਰ੍ਹਾਂ ਖਤਮ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top