Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:41 pm

+91 90915 01313 , +91 90916 01313

punjabbanni@gmail.com
punjabbani@yahoo.com

ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੁੱਟਾਂ/ਖੋਹਾਂ ਦੀਆਂ ਵਾਰਦਾਤਾਂ ਕਰਨ ਦੀ ਵਿਉਤਬੰਦੀ ਕਰਦੇ 4 ਦੋਸੀ ਕਾਬੂ

ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੁੱਟਾਂ/ਖੋਹਾਂ ਦੀਆਂ ਵਾਰਦਾਤਾਂ ਕਰਨ ਦੀ ਵਿਉਤਬੰਦੀ ਕਰਦੇ 4 ਦੋਸੀ ਕਾਬੂ

ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੁੱਟਾਂ/ਖੋਹਾਂ ਦੀਆਂ ਵਾਰਦਾਤਾਂ ਕਰਨ ਦੀ ਵਿਉਤਬੰਦੀ ਕਰਦੇ
4 ਦੋਸੀ ਕਾਬੂ, 3 ਦੇਸੀ ਪਿਸਟਲ 32 ਬੋਰ ਸਮੇਤ 8 ਜਿੰਦਾ ਕਾਰਤੂਸ ਅਤੇ ਕਿਰਪਾਨ ਬ੍ਰਾਮਦ
ਸੰਗਰੂਰ : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮਹਿੰਮ ਤਹਿਤ ਕਾਰਵਾਈ ਕਰਦੇ ਹੋਏ ਜਿਲਾ ਸੰਗਰੂਰ ਦੇ ਏਰੀਆ ਵਿੱਚ ਲੁੱਟਾਂ/ਖੋਹਾਂ ਦੀਆਂ ਵਾਰਦਾਤਾਂ ਕਰਨ ਦੀ ਵਿਉਤਬੰਦੀ ਕਰਦੇ 04 ਦੋਸੀ ਕਾਬੂ ਕਰਕੇ ਉਨ੍ਹਾਂ ਪਾਸੋਂ 03 ਪਿਸਟਲ ਦੇਸੀ 32 ਬੋਰ ਸਮੇਤ 08 ਜਿੰਦਾ ਕਾਰਤੂਸ ਅਤੇ ਕਿਰਪਾਨ ਬ੍ਰਾਮਦ ਕਰਵਾਏ ਗਏ ਹਨ । ਸ੍ਰ. ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰ. ਪਲਵਿੰਦਰ ਸਿੰਘ ਚੀਮਾਂ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ੍ਰ. ਦਲਜੀਤ ਸਿੰਘ ਵਿਰਕ, ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ ਸੀ.ਆਈ.ਏ ਸੰਗਰੂਰ ਸਮੇਤ ਪੁਲਿਸ ਪਾਰਟੀ ਥਾਣਾ ਸਦਰ ਸੰਗਰੂਰ ਦੇ ਏਰੀਆ ਵਿੱਚ ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਦੇ ਮੱਦੇਨਜਰ ਗਸਤ ਬਾ ਚੈਕਿੰਗ ਕਰ ਰਹੇ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ (1) ਧਰਮਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕੁਲਦੀਪ ਸਿੰਘ ਵਾਸੀ ਕੋਕਰੀ ਕਲਾਂ ਜਿਲਾ ਮੋਗਾ, (2) ਜਗਸੀਰ ਸਿੰਘ ਉਰਫ ਗੱਗੀ ਪੁੱਤਰ ਸੁਰਜੀਤ ਸਿੰਘ ਵਾਸੀ ਤੁੰਗਾ ਜਿਲਾ ਸੰਗਰੂਰ, (3) ਮਨਪ੍ਰੀਤ ਸਿੰਘ ਉਰਫ ਰੋਹਿਤ ਪੁੱਤਰ ਰਣਜੀਤ ਸਿੰਘ ਵਾਸੀ ਮਾਜਰੀ ਜਿਲਾ ਲੁਧਿਆਣਾ, (4) ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਕੁਲਵੰਤ ਸਿੰਘ ਵਾਸੀ ਤਖਾਣਵੱਧ ਜਿਲਾ ਮੋਗਾ ਅਤੇ (5) ਜਸ਼ਨਦੀਪ ਸਿੰਘ ਉਰਫ ਜੱਸੂ ਪੁੱਤਰ ਸੁਖਜਿੰਦਰ ਸਿੰਘ ਵਾਸੀ ਮਲਕ ਜਿਲਾ ਲੁਧਿਆਣਾ ਨੇ ਰਲ੍ਹ ਕੇ ਮਾਸਟਰਮਾਇੰਡ ਧਰਮਪ੍ਰੀਤ ਸਿੰਘ ਉਰਫ ਗੋਪੀ ਦੇ ਪਲਾਨ ਮੁਤਾਬਿਕ ਜਗਸੀਰ ਸਿੰਘ ਉਰਫ ਗੱਗੀ, ਮਨਪ੍ਰੀਤ ਸਿੰਘ ਉਰਫ ਰੋਹਿਤ, ਮਨਪ੍ਰੀਤ ਸਿੰਘ ਉਰਫ ਮੰਨਾ ਅਤੇ ਜਸ਼ਨਦੀਪ ਸਿੰਘ ਉਰਫ ਜੱਸੂ ਉਕਤਾਨ ਸੰਗਰੂਰ ਦੇ ਕਿਸੇ ਘਰ ਵਿੱਚ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਨ੍ਹਾਂ ਪਾਸ ਨਜਾਇਜ ਅਸਲਾ ਅਤੇ ਮਾਰੂ ਹਥਿਆਰ ਵੀ ਹਨ। ਮੁਖਬਰ ਖਾਸ ਦੀ ਇਤਲਾਹ ਮਿਲਣ ਤੇ ਮੁਕੱਦਮਾ ਨੰਬਰ 131 ਮਿਤੀ 12.10.2024 ਅ/ਧ 310(4),310(5) BNS ਅਤੇ 25/54/59 ਅਸਲਾ ਐਕਟ ਥਾਣਾ ਸਦਰ ਸੰਗਰੂਰ ਬਰਖਿਲਾਫ ਦੋਸੀਆਨ ਉਕਤਾਨ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ । ਦੌਰਾਨੇ ਤਫਤੀਸ਼ ਰੇਡ ਕਰਕੇ ਲਿੰਕ ਰੋਡ ਕੁਲਾਰ ਖੁਰਦ ਪਾਸ ਝਾੜੀਆਂ ਵਿੱਚ ਲੁੱਕ ਕੇ ਬੈਠੇ ਜਗਸੀਰ ਸਿੰਘ ਉਰਫ ਗੱਗੀ, ਮਨਪ੍ਰੀਤ ਸਿੰਘ ਉਰਫ ਰੋਹਿਤ, ਮਨਪ੍ਰੀਤ ਸਿੰਘ ਉਰਫ ਮੰਨਾ ਅਤੇ ਜਸ਼ਨਦੀਪ ਸਿੰਘ ਉਰਫ ਜੱਸੂ ਪੁੱਤਰ ਸੁਖਜਿੰਦਰ ਸਿੰਘ ਵਾਸੀ ਮਲਕ ਜਿਲਾ ਲੁਧਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜਾ ਵਿੱਚੋਂ 03 ਦੇਸੀ ਪਿਸਟਲ 32 ਬੋਰ, 08 ਜਿੰਦਾ ਕਾਰਤੂਸ ਅਤੇ ਕਿਰਪਾਨ ਬ੍ਰਾਮਦ ਕਰਵਾਈ ਗਈ। ਦੋਸੀਆਨ ਦੀ ਪੁੱਛ-ਗਿੱਛ ਜਾਰੀ ਹੈ, ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Advertisement
Advertisement
Advertisement
Advertisement
Scroll to Top